8 ਨਵੰਬਰ 2016 ਦਾ ਦਿਨ ਸ਼ਾਇਦ ਹੀ ਕੋਈ ਭਾਰਤੀ ਭੁੱਲਿਆ ਹੋਵੇਗਾ। ਸਰਕਾਰ ਨੇ 1000 ਰੁਪਏ ਦੇ ਨੋਟਾਂ ਨੂੰ ਬੰਦ ਕਰਕੇ 500 ਤੇ 200 ਦੇ ਨਵੇਂ ਨੋਟ ਚਲਣ ਵਿਚ ਲਿਆਂਦੇ। ਇਸ ਤੋਂ ਬਾਅਦ ਤੁਸੀਂ ਇਹ ਵੀ ਦੇਖਿਆ ਕਿ ਕਿਵੇਂ ਆਰਬੀਆਈ ਨੇ ਹੌਲੀ-ਹੌਲੀ 2000 ਰੁਪਏ ਦੇ ਨੋਟ ਬਾਜ਼ਾਰ ਤੋਂ ਵਾਪਸ ਲੈ ਲਏ ਹਨ। ਹੁਣ ਰਿਪੋਰਟਾਂ ਆ ਰਹੀਆਂ ਹਨ ਕਿ ਸਰਕਾਰ 200 ਰੁਪਏ ਦੇ ਨੋਟ ਲਈ ਵੀ ਅਜਿਹਾ ਹੀ ਕਦਮ ਚੁੱਕ ਸਕਦੀ ਹੈ।ਰਿਜ਼ਰਵ ਬੈਂਕ ਨੇ ਇਸ ਸਬੰਧੀ ਇੱਕ ਵੱਡੀ ਅਪਡੇਟ ਦਿੱਤੀ ਹੈ। ਇਸ ਸਬੰਧੀ ਆਰਬੀਆਈ ਵੱਲੋਂ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
ਆਰਬੀਆਈ ਦਾ ਕਹਿਣਾ ਹੈ ਕਿ 2000 ਰੁਪਏ ਦੇ ਨੋਟਾਂ ‘ਤੇ ਪਾਬੰਦੀ ਤੋਂ ਬਾਅਦ, ਦੇਸ਼ ਵਿੱਚ 200 ਅਤੇ 500 ਰੁਪਏ ਦੇ ਨਕਲੀ ਨੋਟਾਂ ਦਾ ਪ੍ਰਚਲਨ ਲਗਾਤਾਰ ਵੱਧ ਰਿਹਾ ਹੈ। ਭਾਰਤੀ ਰਿਜ਼ਰਵ ਬੈਂਕ ਨੇ ਲੋਕਾਂ ਨੂੰ ਲੈਣ-ਦੇਣ ਕਰਦੇ ਸਮੇਂ ਵਾਧੂ ਸਾਵਧਾਨੀ ਵਰਤਣ ਦੀ ਚੇਤਾਵਨੀ ਦਿੱਤੀ ਹੈ।
EDITED BY- HARLEEN KAUR