ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਸਾਹਮਣੇ ਆਈ ਹੈ। ਜਿਵੇਂ ਹੀ ਮਸ਼ਹੂਰ ਟੀਵੀ ਅਦਾਕਾਰ ਅਮਨ ਜੈਸਵਾਲ ਦੀ ਮੌਤ ਦੀ ਖ਼ਬਰ ਆਈ, ਹਰ ਕੋਈ ਹੈਰਾਨ ਰਹਿ ਗਿਆ। ਅਮਨ ਨੇ ਬਹੁਤ ਛੋਟੀ ਉਮਰ ਵਿੱਚ ਹੀ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਉਨ੍ਹਾਂ ਦੇ ਦੇਹਾਂਤ ‘ਤੇ ਹਰ ਕੋਈ ਬਹੁਤ ਦੁਖੀ ਹੈ ਅਤੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕਰ ਰਿਹਾ ਹੈ।
ਜਾਣਕਾਰੀ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਅਮਨ ਵੈਸਟਰਨ ਐਕਸਪ੍ਰੈਸ ਹਾਈਵੇਅ ‘ਤੇ ਆਪਣੀ ਬਾਈਕ ‘ਤੇ ਆਡੀਸ਼ਨ ਦੇਣ ਜਾ ਰਹੇ ਸੀ ਅਤੇ ਇਸ ਦੌਰਾਨ ਉਨ੍ਹਾਂ ਦੀ ਬਾਈਕ ਨੂੰ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਤੋਂ ਬਾਅਦ ਅਮਨ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਅਮਨ ਜੈਸਵਾਲ ਦੀ ਗੱਲ ਕਰੀਏ ਤਾਂ ਅਮਨ ਟੀਵੀ ਦਾ ਇੱਕ ਜਾਣਿਆ-ਪਛਾਣਿਆ ਚਿਹਰਾ ਸੀ। ਅਮਨ ਟੀਵੀ ਸ਼ੋਅ ‘ਧਰਤੀਪੁੱਤਰ ਨੰਦਿਨੀ’ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣਿਆ ਜਾਂਦਾ ਹੈ। ਅਮਨ ਦੇ ਦੇਹਾਂਤ ਨਾਲ ਟੀਵੀ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਹਰ ਕੋਈ ਅਮਨ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕਰ ਰਿਹਾ ਹੈ।
EDITED BY- HARLEEN KAUR