
ਭਾਰਤੀ ਤਿਉਹਾਰਾਂ ਵਿਚੋਂ ਰੱਖੜੀ ਨੂੰ ਬਹੁਤ ਅਹਿਮ ਮੰਨਿਆ ਜਾਂਦਾ ਹੈ। ਰੱਖੜੀ ਦਾ ਤਿਓਹਾਰ 9 ਅਗਸਤ 2025 ਯਾਨੀ ਅੱਜ ਮਨਾਇਆ ਜਾ ਰਿਹਾ ਹੈ। ਇਸ ਦਿਨ, ਦੇਸ਼ ਦੇ ਕਈ ਸੂਬਿਆਂ ਨੇ ਸਾਰੇ ਸਰਕਾਰੀ ਅਤੇ ਸਰਕਾਰ ਨਾਲ ਸਬੰਧਤ ਦਫਤਰਾਂ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਤਹਿਤ ਸਕੂਲਾਂ, ਕਾਲਜਾਂ, ਸਰਕਾਰੀ ਦਫਤਰਾਂ, ਬੈਂਕਾਂ ਆਦਿ ਵਿੱਚ ਛੁੱਟੀ ਰਹੇਗੀ।
ਪੰਜਾਬ ਵਿੱਚ ਅੱਜ ਦੂਜਾ ਸ਼ਨੀਵਾਰ ਹੋਣ ਕਾਰਨ ਜ਼ਿਆਦਤਰ ਨਿੱਜੀ ਸਕੂਲਾਂ ਵਿੱਚ ਛੁੱਟੀ ਕੀਤੀ ਗਈ ਹੈ। ਸੂਬੇ ਦੇ ਜ਼ਿਆਦਾਤਰ ਨਿੱਜੀ ਸਕੂਲਾਂ ਨੇ ਅੱਜ ਆਪਣੇ ਤੌਰ ਉਤੇ ਛੁੱਟੀ ਦਾ ਐਲਾਨ ਕੀਤਾ ਹੋਇਆ ਹੈ।
EDITED BY- HARLEEN KAUR



