टॉप न्यूज़

ਚੱਲਦੀ ਬੱਸ ਨੂੰ ਲੱਗੀ ਅੱਗ

ਸਵਾਰੀਆਂ ਨੇ ਛਾਲਾਂ ਮਾਰ ਬਚਾਈ ਜਾਨ

ਹੁਸ਼ਿਆਰਪੁਰ ਦੇ ਮੁਕੇਰੀਆਂ ਤੋਂ ਤਲਵਾੜਾ ਰੋਡ ‘ਤੇ ਇੱਕ ਪ੍ਰਾਈਵੇਟ ਬੱਸ ਵਿੱਚ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਸਵਾਰੀਆਂ ਨੇ ਆਪਣੀ ਜਾਨ ਬਚਾਉਣ ਲਈ ਚਲਦੀ ਬੱਸ ਤੋਂ ਛਾਲਾਂ ਮਾਰ ਦਿੱਤੀਆਂ। ਇਹ ਡਰਾਉਣੀ ਘਟਨਾ ਸਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।

ਮਿਲੀ ਜਾਣਕਾਰੀ ਅਨੁਸਾਰ, ਬੱਸ ਇੱਕ ਪ੍ਰਾਈਵੇਟ ਕੰਪਨੀ ਦੀ ਸੀ ਜੋ ਮੁਕੇਰੀਆਂ ਤੋਂ ਤਲਵਾੜਾ ਵੱਲ ਜਾ ਰਹੀ ਸੀ। ਸਫ਼ਰ ਦੌਰਾਨ, ਇੰਜਨ ਦੀ ਕਿਸੇ ਤਾਰ ਵਿੱਚ ਅੱਗ ਲੱਗ ਗਈ ਜਿਸ ਨਾਲ ਸਵਾਰੀਆਂ ਵਿੱਚ ਹੜਕੰਪ ਮਚ ਗਿਆ। ਘਬਰਾਏ ਯਾਤਰੀਆਂ ਨੇ ਬੱਸ ਦੇ ਚਲਦੇ ਹੋਏ ਹੀ ਛਾਲਾਂ ਮਾਰ ਕੇ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ।

ਗਨੀਮਤ ਰਹੀ ਕਿ ਅੱਗ ਬੱਸ ਵਿੱਚ ਵੱਧ ਨਾ ਫੈਲ ਸਕੀ ਅਤੇ ਸਿਰਫ ਤਾਰ ਹੀ ਸੜੀ। ਅੱਗ ‘ਤੇ ਕਾਬੂ ਪਾ ਲਿਆ ਗਿਆ, ਜਿਸ ਕਰਕੇ ਕੋਈ ਵੱਡਾ ਨੁਕਸਾਨ ਨਹੀਂ ਹੋਇਆ। ਪੁਲਿਸ ਅਤੇ ਅੱਗ ਬੁਝਾਉਣ ਵਾਲੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ‘ਤੇ ਕਾਬੂ ਪਾਇਆ।

ਇਹ ਘਟਨਾ ਸਥਾਨਕ ਪ੍ਰਸ਼ਾਸਨ ਵੱਲੋਂ ਪੂਰੀ ਤਰ੍ਹਾਂ ਜਾਂਚੀ ਜਾ ਰਹੀ ਹੈ ਅਤੇ ਜੇ ਕਿਸੇ ਤਰ੍ਹਾਂ ਦੀ ਲਾਪਰਵਾਹੀ ਪਾਈ ਜਾਂਦੀ ਹੈ, ਤਾਂ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਘਟਨਾ ਨੇ ਸਵਾਰੀਆਂ ਦੇ ਮਨ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!