टॉप न्यूज़

ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਮੁੜ ਨਹੀਂ ਮਿਲੀ ਰਾਹਤ

ਮਾਮਲੇ ਦੀ ਕੱਲ੍ਹ ਫਿਰ ਹੋਵੇਗੀ ਸੁਣਵਾਈ

ਪੰਜਾਬ ਦੇ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ 11 ਅਗਸਤ ਨੂੰ ਮੋਹਾਲੀ ਅਦਾਲਤ ਵਿੱਚ ਦੁਬਾਰਾ ਸੁਣਵਾਈ ਹੋਈ। ਹਾਲਾਂਕਿ, ਕੋਈ ਫੈਸਲਾ ਨਹੀਂ ਹੋਇਆ। ਹੁਣ ਇਸ ਮਾਮਲੇ ਦੀ ਸੁਣਵਾਈ 12 ਜੁਲਾਈ ਨੂੰ ਦੁਬਾਰਾ ਹੋਵੇਗੀ। ਮਜੀਠੀਆ ਦੇ ਵਕੀਲਾਂ ਦਾ ਕਹਿਣਾ ਹੈ ਕਿ ਇਹ ਮਾਮਲਾ ਇੱਕ ਰਾਜਨੀਤਿਕ ਡਰਾਮਾ ਹੈ ਅਤੇ ਇਸ ਵਿੱਚ ਕੋਈ ਠੋਸ ਸਬੂਤ ਨਹੀਂ ਹਨ।

ਦੱਸ ਦਈਏ ਕਿ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਵਾਰ ਜਾਂਚ ਦਾ ਦਾਇਰਾ ਹਿਮਾਚਲ, ਦਿੱਲੀ ਅਤੇ ਯੂਪੀ ਤੱਕ ਫੈਲ ਗਿਆ ਹੈ।

ਉਨ੍ਹਾਂ ਕੋਲ ਹਿਮਾਚਲ ਵਿੱਚ ਜ਼ਮੀਨ ਹੋਣ ਦਾ ਦਾਅਵਾ ਕੀਤਾ ਗਿਆ ਹੈ, ਜਦੋਂ ਕਿ ਗੋਰਖਪੁਰ, ਯੂਪੀ ਵਿੱਚ ਉਨ੍ਹਾਂ ਦੀ ਖੰਡ ਮਿੱਲ ਅਤੇ ਦਿੱਲੀ ਵਿੱਚ ਇੱਕ ਫਾਰਮ ਹਾਊਸ ਬਾਰੇ ਜਾਣਕਾਰੀ ਪ੍ਰਾਪਤ ਹੋਈ ਹੈ। ਇਨ੍ਹਾਂ ਥਾਵਾਂ ਤੋਂ ਮਿਲੀ ਸਮੱਗਰੀ ਨੂੰ ਚਲਾਨ ਦਾ ਹਿੱਸਾ ਬਣਾਇਆ ਜਾਵੇਗਾ।

ਇਸ ਦੇ ਨਾਲ ਹੀ ਜਾਂਚ ਵਿੱਚ ਛੇ ਲੋਕਾਂ ਦੇ ਬਿਆਨ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਵੀ ਸ਼ਾਮਲ ਹਨ, ਜਿਨ੍ਹਾਂ ਦੇ ਕਾਰਜਕਾਲ ਦੌਰਾਨ ਮਜੀਠੀਆ ਵਿਰੁੱਧ ਐਨਡੀਪੀਐਸ ਕੇਸ ਦਰਜ ਕੀਤਾ ਗਿਆ ਸੀ। ਈਡੀ ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਤੇ ਚਾਰ ਹੋਰ ਲੋਕਾਂ ਦੇ ਬਿਆਨ ਵੀ ਲਏ ਗਏ ਹਨ, ਜੋ ਪਹਿਲਾਂ ਮਜੀਠੀਆ ਦੇ ਕਰੀਬੀ ਰਹੇ ਹਨ।

 

EDITED BY- HARLEEN KAUR

 

Related Articles

Leave a Reply

Your email address will not be published. Required fields are marked *

Back to top button
error: Content is protected !!