टॉप न्यूज़

ਪੁਲਿਸ ਦੇ ਸਾਹਮਣੇ ਪੇਸ਼ ਨਹੀਂ ਹੋਏ ਪੰਜਾਬੀ ਸਿੰਗਰ ਆਰ ਨੇਤ, ਮਸ਼ਹੂਰ ਗਾਇਕਾ ਗੁਰਲੇਜ ਅਖਤਰ

ਦੁਬਾਰਾ ਭੇਜਿਆ ਜਾਵੇਗਾ ਨੋਟਿਸ

ਪੰਜਾਬੀ ਸਿੰਗਰ ਆਰ ਨੇਤ, ਮਸ਼ਹੂਰ ਗਾਇਕਾ ਗੁਰਲੇਜ ਅਖਤਰ ਅਤੇ ਵਿਵਾਦਿਤ ਐਕਟਰ ਮਾਡਲ ਭਾਨਾ ਸਿੱਧੂ ਨੂੰ ਜਲੰਧਰ ਕਮਿਸ਼ਨਰੇਟ ਪੁਲਿਸ ਸਾਹਮਣੇ ਪੇਸ਼ ਹੋਣ ਲਈ ਸੱਦਿਆ ਗਿਆ ਸੀ। ਅੱਜ ਦੁਪਹਿਰ 12 ਵਜੇ ਦਾ ਸਮਾਂ ਨਿਰਧਾਰਤ ਕੀਤਾ ਗਿਆ ਸੀ। ਪਰ ਕੋਈ ਵੀ ਗਾਇਕ-ਮਾਡਲ ਪੁਲਿਸ ਸਾਹਮਣੇ ਪੇਸ਼ ਨਹੀਂ ਹੋਇਆ।

ਇਹ ਪੇਸ਼ੀ ਵਿਵਾਦਪੂਰਨ ਗੀਤ ‘315’ ਦੇ ਮਾਮਲੇ ਵਿੱਚ ਹੋਣੀ ਸੀ। ਜਾਣਕਾਰੀ ਅਨੁਸਾਰ, ਤਿੰਨਾਂ ਨੂੰ ਪੁਲਿਸ ਨੇ ਅੱਜ ਦੁਪਹਿਰ 12 ਵਜੇ ਪੇਸ਼ੀ ਲਈ ਬੁਲਾਇਆ ਸੀ। ਦੁਪਹਿਰ 1.15 ਵਜੇ ਤੱਕ ਕੋਈ ਵੀ ਪੇਸ਼ ਹੋਣ ਲਈ ਨਹੀਂ ਪਹੁੰਚਿਆ ਸੀ। ਜਿਸ ਦੀ ਸ਼ਿਕਾਇਤ ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਟ੍ਰੇਡ ਸੈੱਲ ਦੇ ਡਿਪਟੀ ਕਨਵੀਨਰ ਅਰਵਿੰਦ ਸਿੰਘ ਅਤੇ ਜਲੰਧਰ ਆਰਟੀਆਈ ਕਾਰਕੁਨ ਸਿਮਰਨਜੀਤ ਸਿੰਘ ਨੇ ਪੁਲਿਸ ਨੂੰ ਦਿੱਤੀ ਸੀ।

ਤਿੰਨਾਂ ਨੂੰ ਜਲੰਧਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਬੁਲਾਇਆ ਗਿਆ ਸੀ, ਜਿੱਥੇ ਉਨ੍ਹਾਂ ਤੋਂ ਗੀਤ ਦੇ ਬੋਲ ਅਤੇ ਵੀਡੀਓ ਬਾਰੇ ਪੁੱਛਗਿੱਛ ਕੀਤੀ ਜਾਣੀ ਸੀ, ਪਰ ਤਿੰਨੋਂ ਨਹੀਂ ਆਏ। ਹੁਣ ਪੁਲਿਸ ਜਲਦੀ ਹੀ ਤਿੰਨਾਂ ਨੂੰ ਦੁਬਾਰਾ ਨੋਟਿਸ ਜਾਰੀ ਕਰੇਗੀ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!