
ਪੰਜਾਬ ਵਿਚ ਹੜ੍ਹਾਂ ਕਾਰਨ ਹਾਲਾਤ ਲਗਾਤਾਰ ਵਿਗੜ ਰਹੇ ਹਨ। ਪਠਾਨਕੋਟ ਦੇ ਮਾਧੋਪੁਰ ਹੈੱਡਵਰਕਸ ਦਾ ਗੇਟ ਟੁੱਟ ਗਿਆ ਹੈ। ਡੈਮ ਤੋਂ ਸਿੱਧਾ ਰਾਵੀ ਨਦੀ ਵਿੱਚ ਪਾਣੀ ਜਾ ਰਿਹਾ ਹੈ। ਦੂਜੇ ਪਾਸੇ ਲਗਭਗ 50 ਲੋਕ ਫਸੇ ਹੋਏ ਹਨ। ਹੈਲੀਕਾਪਟਰ ਰਾਹੀਂ ਬਚਾਅ ਕਾਰਜ ਚਲਾਏ ਜਾ ਰਹੇ ਹਨ। ਇੱਕ ਕਰਮਚਾਰੀ ਵੀ ਲਾਪਤਾ ਦੱਸਿਆ ਜਾ ਰਿਹਾ ਹੈ।
ਸੰਗਰੂਰ ਵਿਚ ਵੀ ਹੜ੍ਹਾ ਦਾ ਖ਼ਤਰਾ ਵਧ ਗਿਆ ਹੈ। ਘੱਗਰ ਖ਼ਤਰੇ ਦੇ ਨਿਸ਼ਾਨ ਨੇੜੇ ਪਹੁੰਚ ਗਿਆ ਹੈ। ਇੱਕਦਮ ਘੱਗਰ ਦੇ ਪਾਣੀ ਦਾ ਪੱਧਰ ਵਧਣ ਲੱਗਾ ਹੈ ਅਤੇ 745 ਫੁੱਟ ਉਤੇ ਪਹੁੰਚ ਗਿਆ ਹੈ।
EDITED BY- HARLEEN KAUR



