
ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਇਨ੍ਹੀ ਦਿਨੀਂ ਮੁਸ਼ਕਿਲਾਂ ਵਿੱਚ ਫਸਦੇ ਹੋਏ ਨਜ਼ਰ ਆ ਰਹੇ ਹਨ। ਇਸਦੀ ਵਜ੍ਹਾ ਉਨ੍ਹਾਂ ਦਾ ਨਵਾਂ ਗੀਤ ‘ਸਿਰਾ’ ਹੈ। ਦੱਸ ਦੇਈਏ ਕਿ ਪੰਜਾਬ ਦੇ ਜ਼ਿਲ੍ਹੇ ਲੁਧਿਆਣਾ ਦੇ ਸਮਰਾਲਾ ਕਸਬੇ ਦੀ ਅਦਾਲਤ ਨੇ ਪੰਜਾਬੀ ਗਾਇਕ ਨੂੰ ਸੰਮਨ ਜਾਰੀ ਕੀਤੇ ਹਨ। ਉਨ੍ਹਾਂ ਨੂੰ 2 ਸਤੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਰੰਧਾਵਾ ਆਪਣੇ ਨਵੇਂ ਗੀਤ ‘ਸਿਰਾ’ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ ਹਨ।
ਦਰਅਸਲ, ਇਹ ਕਾਰਵਾਈ ਉਨ੍ਹਾਂ ਦੇ ਹਾਲ ਹੀ ਵਿੱਚ ਰਿਲੀਜ਼ ਹੋਏ ਗੀਤ ‘ਸੀਰਾ’ ਵਿੱਚ ਕਥਿਤ ਇਤਰਾਜ਼ਯੋਗ ਬੋਲਾਂ ਵਿਰੁੱਧ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।
EDITED BY- HARLEEN KAUR




