
ਪੰਜਾਬ ਵਿਚ ਅਜੇ ਹੜ੍ਹਾਂ ਦਾ ਖਤਰਾ ਟਲਿਆ ਨਹੀਂ। ਹੁਣ ਘੱਗਰ ਦਰਿਆ ਵੱਡੀ ਤਬਾਹੀ ਮਚਾ ਸਕਦਾ ਹੈ। ਚੰਡੀਗੜ੍ਹ, ਮੁਹਾਲੀ ਅਤੇ ਘੱਗਰ ਦਰਿਆ ਦੇ ਕੈਚਮੈਂਟ ਖੇਤਰ ਵਿੱਚ ਪਏ ਭਾਰੀ ਮੀਂਹ ਅਤੇ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ ਜਾਣ ਕਾਰਨ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਜਪੁਰਾ ਸਬ ਡਵੀਜ਼ਨ ਦੇ ਘੱਗਰ ਨੇੜੇ ਪੈਂਦੇ ਕੁਝ ਪਿੰਡਾਂ ਦੇ ਵਸਨੀਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਗਈ ਹੈ। ਇਸ ਤੋਂ ਇਲਾਵਾ ਮੁਹਾਲੀ ਪ੍ਰਸ਼ਾਸਨ ਵੱਲੋਂ ਵੀ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।
ਸਵੇਰੇ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ 70,000 ਕਿਊਸਿਕ ਨੂੰ ਪਾਰ ਕਰ ਗਿਆ ਹੈ। ਘੱਗਰ ਦਰਿਆ ਦੇ ਕੈਚਮੈਂਟ ਖੇਤਰ ਵਿੱਚ ਮੀਂਹ ਵਧਣ ਅਤੇ ਸੁਖਨਾ ਗੇਟ ਖੋਲ੍ਹਣ ਕਾਰਨ ਡੇਰਾਬੱਸੀ ਸਬ-ਡਿਵੀਜ਼ਨ ਦੇ ਕੰਢਿਆਂ ‘ਤੇ ਸਥਿਤ ਪਿੰਡਾਂ ਦੇ ਵਸਨੀਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ।
EDITED BY- HARLEEN KAUR




