टॉप न्यूज़

ਪੰਜਾਬ ਦੇ ਕੁਝ ਹਿੱਸਿਆਂ ‘ਚ ਹਲਕੀ ਬਾਰਿਸ਼

ਹੁੰਮਸ ਤੋਂ ਮਿਲੇਗੀ ਰਾਹਤ

ਮੌਸਮ ਵਿਭਾਗ ਦੇ ਅਨੁਸਾਰ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਾਣਕਾਰੀ ਮੁਤਾਬਕ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ‘ਤੇ ਬਾਰਿਸ਼ ਹੋ ਸਕਦੀ ਹੈ। ਇਸਦੇ ਇਲਾਵਾ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਘਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਵੱਖ-ਵੱਖ ਥਾਵਾਂ ‘ਤੇ ਬੂੰਦਾਬਾਂਦੀ ਤੋਂ ਲੈ ਕੇ ਹਲਕੀ ਬਾਰਿਸ਼ ਦਰਜ ਕੀਤੀ ਜਾ ਸਕਦੀ ਹੈ।

ਮੌਸਮ ਵਿਭਾਗ ਨੇ ਦੱਸਿਆ ਕਿ ਇਹ ਬਾਰਿਸ਼ ਲੋਕਾਂ ਨੂੰ ਉਮਸ ਭਰੀ ਗਰਮੀ ਤੋਂ ਕੁਝ ਹੱਦ ਤੱਕ ਰਾਹਤ ਦੇਵੇਗੀ। ਹਾਲਾਂਕਿ, ਕਈ ਥਾਵਾਂ
ਤੇ ਬਾਰਿਸ਼ ਦੌਰਾਨ ਤੇਜ਼ ਹਵਾਵਾਂ ਦੇ ਚੱਲਣ ਦੀ ਸੰਭਾਵਨਾ ਵੀ ਹੈ। ਪੰਜਾਬ ਵਿੱਚ 20 ਸਤੰਬਰ ਤੱਕ ਮਾਨਸੂਨ ਪੂਰੀ ਤਰ੍ਹਾਂ ਵਾਪਸ ਚਲਾ ਜਾਵੇਗਾ। ਮਾਨਸੂਨ ਰਾਜ ਦੇ ਮੱਧਲੇ ਖੇਤਰਾਂ ਤੋਂ ਹੋ ਕੇ ਜਾਵੇਗਾ, ਜਿਸ ਕਾਰਨ ਅੱਜ ਅਤੇ ਕੱਲ੍ਹ ਕੁਝ ਜ਼ਿਲ੍ਹਿਆਂ ਵਿੱਚ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਬਾਰਿਸ਼ ਨਾਲ ਕਿਸਾਨਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ। ਜੇ ਗੱਲ ਤਾਪਮਾਨ ਦੀ ਕਰੀਏ ਤਾਂ ਮਾਨਸਾ ਵਿੱਚ ਵੱਧ ਤੋਂ ਵੱਧ 37.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਪਠਾਨਕੋਟ ਵਿੱਚ ਘੱਟੋ-ਘੱਟ ਤਾਪਮਾਨ 24.8 ਡਿਗਰੀ ਸੈਲਸੀਅਸ ਰਿਹਾ।

ਮੌਸਮ ਵਿਭਾਗ ਨੇ ਦੱਸਿਆ ਕਿ ਬਾਰਿਸ਼ ਨਾਲ ਤਾਪਮਾਨ ਵਿੱਚ ਹਲਕੀ ਕਮੀ ਆਵੇਗੀ ਅਤੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੇਗੀ। ਹਾਲਾਂਕਿ, ਇਸ ਦੌਰਾਨ ਕਿਸੇ ਵੀ ਤਰ੍ਹਾਂ ਦੀ ਭਾਰੀ ਬਾਰਿਸ਼ ਜਾਂ ਤੂਫ਼ਾਨ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!