ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਾਤ ਚਿੰਤਾਜ਼ਨਕ

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਸੱਤਵੇਂ ਦਿਨ ਵੀ ਨਾਜ਼ੁਕ ਬਣੀ ਹੋਈ ਹੈ। ਵੀਰਵਾਰ ਸ਼ਾਮ ਨੂੰ ਫੋਰਟਿਸ ਹਸਪਤਾਲ, ਮੋਹਾਲੀ ਵੱਲੋਂ ਜਾਰੀ ਛੇਵੇਂ ਮੈਡੀਕਲ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ ਉਹ ਲਾਈਫ ਸਪੋਰਟ ‘ਤੇ ਹਨ ਅਤੇ ਉਨ੍ਹਾਂ ਦੀ ਨਿਊਰੋਲੋਜੀਕਲ ਸਥਿਤੀ ਵਿੱਚ ਕੋਈ ਖਾਸ ਸੁਧਾਰ ਨਹੀਂ ਹੋਇਆ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਉਹ ਦਿਲ ਦੇ ਆਮ ਕੰਮਕਾਜ ਨੂੰ ਬਣਾਈ ਰੱਖਣ ਲਈ ਦਵਾਈਆਂ ਦੇ ਰਹੇ ਹਨ, ਪਰ ਇਸ ਵੇਲੇ ਕੁਝ ਵੀ ਕਹਿਣਾ ਮੁਸ਼ਕਿਲ ਹੈ।
ਹੁਣ ਤੱਕ, ਹਸਪਤਾਲ ਨੇ ਛੇ ਮੈਡੀਕਲ ਬੁਲੇਟਿਨ ਜਾਰੀ ਕੀਤੇ ਹਨ। ਰਾਜਵੀਰ ਨੂੰ ਹੋਸ਼ ਨਹੀਂ ਆਇਆ ਹੈ ਅਤੇ ਉਹ ਗੱਲਬਾਤ ਕਰਨ ਵਿੱਚ ਅਸਮਰੱਥ ਹੈ। ਦੇਸ਼ ਭਰ ਦੇ ਗੁਰਦੁਆਰਿਆਂ ਵਿੱਚ ਉਨ੍ਹਾਂ ਦੀ ਤੰਦਰੁਸਤੀ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ। ਵੀਰਵਾਰ ਨੂੰ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਉਨ੍ਹਾਂ ਦੇ ਪੁੱਤਰ ਵਿਕਰਮ ਬਾਜਵਾ ਅਤੇ ਕਾਂਗਰਸ ਨੇਤਾ ਬਲਬੀਰ ਸਿੰਘ ਸਿੱਧੂ ਸਣੇ ਕਈ ਨੇਤਾਵਾਂ ਨੇ ਫੋਰਟਿਸ ਹਸਪਤਾਲ ਦਾ ਦੌਰਾ ਕੀਤਾ ਅਤੇ ਉਨ੍ਹਾਂ ਦਾ ਹਾਲ-ਚਾਲ ਜਾਣਿਆ।
EDITED BY- HARLEEN KAUR




