
ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਮੌਸਮ ਵਿਗਿਆਨੀ ਨੇ ਅਗਲੇ ਦਿਨਾਂ ਵਿੱਚ ਮੌਸਮ ਬਾਰੇ ਅਹਮ ਭਵਿੱਖਬਾਣੀ ਕੀਤੀ ਹੈ। ਉਹਨਾਂ ਦੇ ਅਨੁਸਾਰ, 5 ਤੋਂ 7 ਅਕਤੂਬਰ ਤੱਕ ਸੂਬੇ ਭਰ ਵਿੱਚ ਬਰਸਾਤ ਹੋ ਸਕਦੀ ਹੈ। IMD ਨੇ ਵੀ ਯੈਲੋ ਅਤੇ ਔਰੰਜ ਅਲਰਟ ਜਾਰੀ ਕੀਤਾ ਹੈ।
ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਬਦਲਦੇ ਮੌਸਮ ਦੇ ਚਲਦੇ ਸਾਵਧਾਨ ਰਹਿਣ ਅਤੇ ਸਿਹਤ ਨੂੰ ਬਚਾਉਣ ਲਈ ਜ਼ਰੂਰੀ ਕਦਮ ਉਠਾਏ ਜਾਣ। ਉਨ੍ਹਾਂ ਨੇ ਕਿਹਾ ਕਿ ਬਾਰਿਸ਼ ਦੇ ਕਾਰਨ ਕਿਸਾਨਾਂ ਨੂੰ ਆਪਣੀ ਫਸਲਾਂ ਨੂੰ ਬਚਾਉਣ ਲਈ ਵੀ ਖ਼ਾਸ ਧਿਆਨ ਦੇਣਾ ਚਾਹੀਦਾ ਹੈ।
EDITED BY- HARLEEN KAUR




