
ਪੰਜਾਬ ਦੇ ਫਿਰੋਜ਼ਪੁਰ ਤੋਂ ਦੁਖਭਰੀ ਖਬਰ ਸਾਹਮਣੇ ਆਈ ਹੈ ਦਰਅਸਲ ਫਿਰੋਜ਼ਪੁਰ ਵਿੱਚ ਕਰਵਾਏ ਜਾ ਰਹੇ ਮਾਤਾ ਰਾਣੀ ਦੇ ਜਗਰਾਤੇ ਦੌਰਾਨ ਭੇਟਾਂ ਗਾਉਣ ਆਏ ਹੁਸ਼ਿਆਰਪੁਰ ਦੇ ਮਸ਼ਹੂਰ ਗਾਇਕ ਸੋਹਣ ਲਾਲ ਸੈਣੀ ਅਕਾਲ ਚਲਾਉਣਾ ਕਰ ਗਏ। ਉਹ ਮਾਤਾ ਦੀ ਭੇਟਾ ਗਾ ਰਹੇ ਸਨ, ਜਦੋਂ ਉਨ੍ਹਾਂ ਦੇ ਪ੍ਰਾਣ ਨਿਕਲੇ।
ਦੱਸ ਦੇਈਏ ਕਿ ਗਾਇਕ ਸੋਹਣ ਲਾਲ ਸੈਣੀ ਇਕ ਮਸ਼ਹੂਰ ਗਾਇਕ ਸਨ ਅਤੇ ਉਹ ਲੰਬੇ ਸਮੇਂ ਤੋਂ ਜਗਰਾਤੇ ’ਚ ਮਾਤਾ ਦੀਆਂ ਭੇਟਾਂ ਗਾਉਂਦੇ ਆ ਰਹੇ ਸਨ। ਸੋਹਣ ਲਾਲ ਸੈਣੀ ਦੀਆਂ ਕਈ ਆਡੀਓ ਕੈਸਟਾਂ ਅਤੇ ਭੇਟਾਂ ਵੀ ਮਾਰਕਿਟ ’ਚ ਮਸ਼ਹੂਰ ਹੋਈਆਂ ਸਨ।
EDITED BY- HARLEEN KAUR



