
ਪੰਜਾਬ ਦੇ ਵਿਧਾਨ ਸਭਾ ਹਲਕਾ 021-ਤਰਨਤਾਰਨ ਵਿੱਚ ਉਪ ਚੋਣ ਦੇ ਮੱਦੇਨਜ਼ਰ, ਪੰਜਾਬ ਆਬਕਾਰੀ ਕਮਿਸ਼ਨਰ ਨੇ ਤਰਨਤਾਰਨ ਵਿਧਾਨ ਸਭਾ ਹਲਕਾ ਅਤੇ ਇਸਦੇ ਨਾਲ ਲੱਗਦੇ ਖੇਤਰਾਂ ਵਿੱਚ 9 ਨਵੰਬਰ ਨੂੰ ਸ਼ਾਮ 6 ਵਜੇ ਤੋਂ 11 ਨਵੰਬਰ ਨੂੰ ਸ਼ਾਮ 6 ਵਜੇ ਅਤੇ 14 ਨਵੰਬਰ ਨੂੰ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ ਡਰਾਈ ਡੇਅ ਘੋਸ਼ਿਤ ਕੀਤਾ ਹੈ।
ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ, ਆਈ.ਏ.ਐਸ. ਨੇ ਦੱਸਿਆ ਕਿ ਤਰਨਤਾਰਨ ਵਿਧਾਨ ਸਭਾ ਹਲਕਾ ਅਤੇ ਇਸਦੇ ਆਲੇ ਦੁਆਲੇ ਦੇ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ 9 ਨਵੰਬਰ ਨੂੰ ਸ਼ਾਮ 6 ਵਜੇ ਤੋਂ 11 ਨਵੰਬਰ ਨੂੰ ਸ਼ਾਮ 6 ਵਜੇ ਤੱਕ ਸਾਰੀਆਂ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ।
ਉਨ੍ਹਾਂ ਅੱਗੇ ਕਿਹਾ ਕਿ 14 ਨਵੰਬਰ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਵੀ ਤਰਨਤਾਰਨ ਵਿਧਾਨ ਸਭਾ ਹਲਕਾ ਅਤੇ ਇਸਦੇ ਆਲੇ ਦੁਆਲੇ ਦੇ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ ਸ਼ਰਾਬ ਦੀ ਵਿਕਰੀ ‘ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਇਹ ਹੁਕਮ ਸਥਿਤੀ ਦੀ ਗੰਭੀਰਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕਤਰਫਾ ਜਾਰੀ ਕੀਤਾ ਗਿਆ ਹੈ, ਅਤੇ ਆਮ ਜਨਤਾ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
EDITED BY- HARLEEN KAUR




