टॉप न्यूज़

ਸਿੱਖ ਸੰਗਤਾਂ ਲਈ ਖੁੱਲ੍ਹੇ ਪਾਕਿਸਤਾਨ ਦੇ ਦਰ

ਸਰਹੱਦ 'ਤੇ ਮੁੜ ਜੈਕਾਰਿਆਂ ਦੀ ਗੂੰਜ

ਭਾਰਤੀ ਸਿੱਖ ਸੰਗਤਾਂ ਲਈ ਆਖਰ ਪਾਕਿਸਤਾਨ ਦੇ ਦਰ ਖੁੱਲ੍ਹ ਗਏ ਹਨ। ਕਾਫੀ ਅਰਸੇ ਮਗਰੋਂ ਅੱਜ ਸਰਹੱਦ ‘ਤੇ ਮੁੜ ਜੈਕਾਰਿਆਂ ਦੀ ਗੂੰਜ ਵੇਖਣ ਨੂੰ ਮਿਲੀ। ਅੱਜ ਅੰਮ੍ਰਿਤਸਰ ਤੋਂ ਪਾਕਿਸਤਾਨੀ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ। ਪਹਿਲਗਾਮ ਹਮਲੇ ਤੇ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਸੰਗਤ ਹੁਣ ਫਿਰ ਪਾਕਿਸਤਾਨ ਦੇ ਪਵਿੱਤਰ ਗੁਰਦੁਆਰਿਆਂ ਦੇ ਦਰਸ਼ਨ ਕਰੇਗੀ। ਸਿੱਖ ਸੰਗਤ ਦਾ ਇਹ ਜਥਾ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਨਾਉਣ ਲਈ ਪਾਕਿਸਤਾਨ ਗਿਆ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅਗਵਾਈ ਹੇਠ ਸਿੱਖ ਸੰਗਤ ਦਾ ਜਥਾ ਅੱਜ ਅੰਮ੍ਰਿਤਸਰ ਤੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਨ ਲਈ ਰਵਾਨਾ ਹੋਇਆ। ਇਹ ਜਥਾ ਗੁਰਦੁਆਰਾ ਨਨਕਾਣਾ ਸਾਹਿਬ, ਪੰਜਾ ਸਾਹਿਬ, ਡੇਰਾ ਸਾਹਿਬ ਤੇ ਕਰਤਾਰਪੁਰ ਸਾਹਿਬ ਸਮੇਤ ਕਈ ਪਵਿੱਤਰ ਸਥਾਨਾਂ ਦੇ ਦਰਸ਼ਨ ਕਰੇਗਾ ਤੇ 13 ਨਵੰਬਰ ਨੂੰ ਭਾਰਤ ਵਾਪਸ ਆਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਜਥੇ ਦੇ ਨਾਲ ਹਨ।

ਪਹਿਲਗਾਮ ਹਮਲੇ ਤੇ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿਚਾਲੇ ਸਬੰਧ ਵਿਗੜ ਗਏ ਹਨ। ਇਸ ਕਰਕੇ ਦੋਵਾਂ ਦੇਸ਼ਾਂ ਨੇ ਯਾਤਰੀਆਂ ਦੇ ਆਉਣ-ਜਾਣ ਉਪਰ ਪਾਬੰਦੀ ਲਾ ਦਿੱਤੀ ਸੀ। ਇਸ ਲਈ ਸਿੱਖ ਯਾਤਰੀ ਪਾਕਿਸਤਾਨ ਨਹੀਂ ਜਾ ਪਾ ਰਹੇ ਸੀ ਪਰ ਹੁਣ ਗੁਰਪੁਰਬ ਮੌਕੇ ਜਥਾ ਮੁੜ ਪਾਕਿਸਤਾਨ ਜਾ ਰਿਹਾ ਹੈ। ਇਸ ਵਾਰ ਲਗਪਗ 1,800 ਪਾਸਪੋਰਟਾਂ ਵਿੱਚੋਂ 1,794 ਸ਼ਰਧਾਲੂਆਂ ਨੂੰ ਪਾਕਿਸਤਾਨ ਸਰਕਾਰ ਵੱਲੋਂ ਵੀਜ਼ੇ ਜਾਰੀ ਕੀਤੇ ਗਏ ਹਨ।

ਸ਼ਰਧਾਲੂਆਂ ਨੇ ਇਸ ਮੌਕੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਬਹੁਤ ਖੁਸ਼ੀ ਹੈ ਕਿ ਅੱਜ ਇੰਨੇ ਸਾਰੇ ਸ਼ਰਧਾਲੂ ਪਾਕਿਸਤਾਨ ਦੇ ਗੁਰਦੁਆਰਿਆਂ ਦੇ ਦਰਸ਼ਨ ਕਰਨ ਜਾ ਰਹੇ ਹਨ। ਲੱਖਾਂ ਸ਼ਰਧਾਲੂ ਪਾਕਿਸਤਾਨ ਜਾਣਾ ਚਾਹੁੰਦੇ ਹਨ। ਸਰਕਾਰ ਨੂੰ ਬੇਨਤੀ ਹੈ ਕਿ ਉਹ ਵੱਧ ਤੋਂ ਵੱਧ ਵੀਜ਼ੇ ਤੇ ਸਹੂਲਤਾਂ ਪ੍ਰਦਾਨ ਕਰੇ ਤਾਂ ਜੋ ਉਹ ਗੁਰਦੁਆਰਿਆਂ ਦੇ ਦਰਸ਼ਨ ਕਰ ਸਕਣ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!