Uncategorized

ਅੰਜੀਰ ਖਾਣ ਦੇ ਹੈਰਾਨੀਜਨਕ ਫਾਇਦੇ

ਦਿਲ ਦੀ ਸਿਹਤ, ਹੱਡੀਆਂ ਦੀ ਮਜ਼ਬੂਤੀ ਅਤੇ ਚਮੜੀ ਲਈ ਕੁਦਰਤੀ ਦਵਾਈ

ਅੰਜੀਰ ਇੱਕ ਸੁਆਦਿਸ਼ਟ ਤੇ ਪੌਸ਼ਟਿਕ ਡ੍ਰਾਈ ਫਲ ਹੈ। ਇਸ ਵਿੱਚ ਫਾਈਬਰ, ਵਿਟਾਮਿਨ C, K, B6 ਅਤੇ ਪੋਟੈਸ਼ੀਅਮ, ਕੈਲਸ਼ੀਅਮ, ਮੈਗਨੀਸ਼ੀਅਮ ਵਰਗੇ ਮਿਨਰਲ ਮੌਜੂਦ ਹਨ। ਤਾਜ਼ਾ ਤੇ ਸੁੱਕਾ ਦੋਵੇਂ ਰੂਪ ਮਿਲਦੇ ਹਨ, ਪਰ ਸੁੱਕਾ ਅੰਜੀਰ ਸਭ ਤੋਂ ਵੱਧ ਪੌਸ਼ਟਿਕ ਮੰਨਿਆ ਜਾਂਦਾ ਹੈ। ਆਓ ਜਾਣੀਏ ਅੰਜੀਰ ਖਾਣ ਦੇ ਵੱਡੇ ਫਾਇਦੇ।
– ਅੰਜੀਰ ‘ਚ ਵੱਧ ਮਾਤਰਾ ‘ਚ ਫਾਈਬਰ ਹੁੰਦਾ ਹੈ, ਜੋ ਪਾਚਨ ਪ੍ਰਣਾਲੀ ਨੂੰ ਸਹੀ ਰੱਖਦਾ ਹੈ। ਇਹ ਕਬਜ਼, ਐਸੀਡਿਟੀ ਤੇ ਗੈਸ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਦਿੰਦਾ ਹੈ ਅਤੇ ਅੰਤੜੀਆਂ ਨੂੰ ਸਿਹਤਮੰਦ ਬਣਾਉਂਦਾ ਹੈ। ਇਸ ਲਈ ਜਿਹੜੇ ਲੋਕਾਂ ਦਾ ਪੇਟ ਸੰਬੰਧੀ ਦਿੱਕਤਾਂ ਰਹਿੰਦੀਆਂ ਉਹ ਡਾਈਟ ਚ ਇਸ ਨੂੰ ਜ਼ਰੂਰ ਸ਼ਾਮਿਲ ਕਰਨ।
– ਅੰਜੀਰ ‘ਚ ਮੌਜੂਦ ਪੋਟੈਸ਼ੀਅਮ ਅਤੇ ਫਾਈਬਰ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦੇ ਹਨ ਅਤੇ ਦਿਲ ਦੀ ਕਾਰਗੁਜ਼ਾਰੀ ਨੂੰ ਬਿਹਤਰ ਬਣਾਉਂਦੇ ਹਨ। ਇਹ ਕੋਲੈਸਟਰੋਲ ਦੀ ਮਾਤਰਾ ਘਟਾਉਂਦਾ ਹੈ, ਜਿਸ ਨਾਲ ਦਿਲ ਦੀਆਂ ਬਿਮਾਰੀਆਂ ਦਾ ਖਤਰਾ ਘਟਦਾ ਹੈ।
– ਅੰਜੀਰ ‘ਚ ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਫਾਸਫੋਰਸ ਹੁੰਦੇ ਹਨ, ਜੋ ਹੱਡੀਆਂ ਨੂੰ ਮਜ਼ਬੂਤ ਬਣਾਉਂਦੇ ਹਨ। ਇਹ ਹੱਡੀਆਂ ਦੀ ਕਮਜ਼ੋਰੀ ਅਤੇ ਓਸਟੀਓਪੋਰੋਸਿਸ ਤੋਂ ਬਚਾਉਂਦਾ ਹੈ।
– ਅੰਜੀਰ ‘ਚ ਮੌਜੂਦ ਐਂਟੀ-ਆਕਸੀਡੈਂਟਸ ਚਮੜੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਤੱਤਾਂ ਤੋਂ ਬਚਾਉਂਦੇ ਹਨ। ਇਹ ਚਮੜੀ ਨੂੰ ਨਮੀ, ਨਰਮੀ ਤੇ ਕੁਦਰਤੀ ਚਮਕ ਦਿੰਦੇ ਹਨ ਅਤੇ ਮੁਹਾਂਸਿਆਂ ਤੇ ਸਕਿਨ ਪਰੇਸ਼ਾਨੀਆਂ ਤੋਂ ਬਚਾਉਂਦੇ ਹਨ।

– ਅੰਜੀਰ ‘ਚ ਕੁਦਰਤੀ ਸ਼ੂਗਰ ਅਤੇ ਫਾਈਬਰ ਹੁੰਦੇ ਹਨ, ਜੋ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਦੇ ਹਨ। ਇਸ ਨਾਲ ਵਾਰ-ਵਾਰ ਭੁੱਖ ਨਹੀਂ ਲੱਗਦੀ ਅਤੇ ਭਾਰ ਘਟਾਉਣ ‘ਚ ਮਦਦ ਮਿਲਦੀ ਹੈ। ਇਸ ਲਈ ਜੇਕਰ ਤੁਸੀਂ ਵਜ਼ਨ ਘਟਾਉਣ ਬਾਰੇ ਸੋਚ ਰਹੇ ਹੋ ਤਾਂ ਇਸ ਨੂੰ ਡਾਈਟ ‘ਚ ਜ਼ਰੂਰ ਸ਼ਾਮਿਲ ਕਰੋ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!