
ਪੰਜਾਬ ਵਿੱਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ ਇਹ ਗਿਰਾਵਟ ਆਉਣ ਵਾਲੇ ਦਿਨਾਂ ਵਿੱਚ ਜਾਰੀ ਰਹੇਗੀ। ਅਗਲੇ ਹਫ਼ਤੇ ਤਾਪਮਾਨ ਵਿਚ 2 ਡਿਗਰੀ ਹੋਰ ਗਿਰਾਵਟ ਆ ਸਕਦੀ ਹੈ। ਦਿਨ ਦਾ ਤਾਪਮਾਨ ਆਮ ਰਹੇਗਾ, ਪਰ ਰਾਤ ਦਾ ਤਾਪਮਾਨ ਆਮ ਨਾਲੋਂ ਘੱਟ ਰਹਿ ਸਕਦਾ ਹੈ।
ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਘੱਟੋ-ਘੱਟ ਤਾਪਮਾਨ ਆਮ ਨਾਲੋਂ 1.6 ਡਿਗਰੀ ਘੱਟ ਰਿਹਾ। ਮੰਗਲਵਾਰ ਸਵੇਰੇ ਇਹ 0.1 ਡਿਗਰੀ ਘਟ ਗਿਆ। ਫਰੀਦਕੋਟ 7.1 ਡਿਗਰੀ ਤਾਪਮਾਨ ਦੇ ਨਾਲ ਸੂਬੇ ਦਾ ਸਭ ਤੋਂ ਠੰਢਾ ਸ਼ਹਿਰ ਰਿਹਾ। ਅੰਮ੍ਰਿਤਸਰ ਵਿੱਚ 9.1 ਡਿਗਰੀ, ਲੁਧਿਆਣਾ ਵਿੱਚ 9.8 ਡਿਗਰੀ, ਬਠਿੰਡਾ ਵਿੱਚ 8 ਡਿਗਰੀ ਅਤੇ ਗੁਰਦਾਸਪੁਰ ਵਿਚ 9 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
ਵੱਧ ਤੋਂ ਵੱਧ ਤਾਪਮਾਨ: ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ 14 ਨਵੰਬਰ ਤੋਂ 20 ਨਵੰਬਰ 2025 ਦੇ ਵਿਚਕਾਰ ਰਾਜ ਦੇ ਉੱਤਰੀ ਅਤੇ ਉੱਤਰ-ਪੂਰਬੀ ਜ਼ਿਲ੍ਹਿਆਂ (ਜਿਵੇਂ ਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਆਦਿ) ਵਿੱਚ ਵੱਧ ਤੋਂ ਵੱਧ ਤਾਪਮਾਨ 24-26 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ ਜਦੋਂ ਕਿ ਰਾਜ ਦੇ ਹੋਰ ਹਿੱਸਿਆਂ ਵਿੱਚ ਇਹ 26-28 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
ਘੱਟੋ-ਘੱਟ ਤਾਪਮਾਨ: ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਦੇ ਕੁਝ ਹਿੱਸਿਆਂ ਵਿੱਚ ਰਾਤ ਦਾ ਘੱਟੋ-ਘੱਟ ਤਾਪਮਾਨ 6-8 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ, ਜਦੋਂ ਕਿ ਬਾਕੀ ਰਾਜ ਵਿੱਚ ਇਹ 8-10 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
EDITED BY- HARLEEN KAUR




