टॉप न्यूज़
ਨਵੀਨ ਅਰੋੜਾ ਕਤਲ ਦਾ ਮੁੱਖ ਸ਼ੂਟਰ ਪੁਲਿਸ ਮੁਕਾਬਲੇ ਵਿੱਚ ਢੇਰ

ਪਿਛਲੇ ਦਿਨੀਂ ਫਿਰੋਜ਼ਪੁਰ ਵਿਚ ਆਰਐਸਐਸ ਵਰਕਰ ਨਵੀਨ ਦੇ ਕਤਲ ਵਿੱਚ ਸ਼ਾਮਲ ਮੁੱਖ ਸ਼ੂਟਰ ਬਾਦਲ ਪੁਲਿਸ ਮੁਕਾਬਲੇ ਵਿਚ ਮਾਰਿਆ ਗਿਆ। ਪੁਲਿਸ ਹਥਿਆਰ ਬਰਾਮਦ ਕਰਨ ਅਤੇ ਦੋਸ਼ੀ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਸ਼ਮਸ਼ਾਨਘਾਟ ਪਹੁੰਚੀ ਸੀ।
ਪੁਲਿਸ ਨੂੰ ਦੇਖ ਕੇ ਬਾਦਲ ਦੇ ਦੋ ਸਾਥੀਆਂ ਨੇ ਗੋਲੀਆਂ ਚਲਾ ਦਿੱਤੀਆਂ। ਨਵੀਨ ਅਰੋੜਾ ਕਤਲ ਕੇਸ ਦਾ ਮੁੱਖ ਦੋਸ਼ੀ ਬਾਦਲ ਪੁਲਿਸ ਮੁਕਾਬਲੇ ਵਿਚ ਢੇਰ ਹੋ ਗਿਆ।
ਇਸ ਮੁਠਭੇੜ ਦੌਰਾਨ ਇਕ ਪੁਲਿਸ ਮੁਲਾਜ਼ਮ ਨੂੰ ਵੀ ਗੋਲੀ ਲੱਗੀ ਹੈ, ਜਿਸ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।
EDITED BY- HARLEEN KAUR




