टॉप न्यूज़

ਵਿਆਹ ਤੋਂ ਆ ਰਹੇ ਪਿਓ-ਪੁੱਤ ਨਾਲ ਵਾਪਰਿਆ ਭਾਣਾ, ਬੱਸ ਨੇ ਮਾਰੀ ਟੱਕਰ

ਪੁੱਤ ਦੀ ਹੋਈ ਮੌਤ

ਜਲੰਧਰ ਵਿੱਚ ਰੋਡਵੇਜ਼ ਦੀ ਬੱਸ ਨੇ ਸਕੂਟਰ ‘ਤੇ ਜਾ ਰਹੇ ਪਿਓ-ਪੁੱਤ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਪਿਤਾ ਗੰਭੀਰ ਜ਼ਖਮੀ ਹੋ ਗਿਆ ਅਤੇ ਉਸਨੂੰ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਮ੍ਰਿਤਕ ਦੀ ਪਛਾਣ ਲੱਕੀ ਭਗਤ (27) ਪੁੱਤਰ ਅਸ਼ਵਨੀ ਕੁਮਾਰ ਵਾਸੀ ਗੜ੍ਹਾ ਰੋਡ, ਜਲੰਧਰ ਵਜੋਂ ਹੋਈ ਹੈ। ਦੋਵੇਂ ਸਕੂਟਰ ‘ਤੇ ਵਿਆਹ ਦੇ ਪ੍ਰੋਗਰਾਮ ਤੋਂ ਘਰ ਵਾਪਸ ਆ ਰਹੇ ਸਨ ਕਿ ਪਿੱਛੇ ਤੋਂ ਆ ਰਹੀ ਇੱਕ ਰੋਡਵੇਜ਼ ਬੱਸ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਘਟਨਾ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੇ ਪਿਤਾ ਦਾ ਇਲਾਜ ਚੱਲ ਰਿਹਾ ਹੈ।

ਹਾਦਸਾ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਕਾਰਨ ਹੋਇਆ। ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਬੱਸ ਡਰਾਈਵਰ ਜਸਬੀਰ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

EDITED BY- HARLEEN KAUR

 

Related Articles

Leave a Reply

Your email address will not be published. Required fields are marked *

Back to top button
error: Content is protected !!