देश

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ

ਦੇਸ਼ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਆਪਣੀ ਧਰਮ ਪਤਨੀ ਸਮੇਤ ਅਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਕੁਝ ਸਮਾਂ ਸ਼ਾਂਤੀ, ਸੁਖ ਅਤੇ ਆਧਿਆਤਮਿਕਤਾ ਵਿੱਚ ਬਿਤਾਇਆ। ਦਰਸ਼ਨਾਂ ਤੋਂ ਬਾਅਦ ਗੱਲਬਾਤ ਕਰਦਿਆਂ ਰਾਮ ਨਾਥ ਕੋਵਿੰਦ ਨੇ ਕਿਹਾ ਕਿ ਰਾਸ਼ਟਰਪਤੀ ਦੇ ਪਦ ਤੋਂ ਹਟਣ ਤੋਂ ਬਾਅਦ ਦਰਬਾਰ ਸਾਹਿਬ ਦਰਸ਼ਨ ਕਰਨ ਦੀ ਇੱਛਾ ਲੰਬੇ ਸਮੇਂ ਤੋਂ ਉਨ੍ਹਾਂ ਦੇ ਮਨ ਵਿੱਚ ਸੀ। ਉਨ੍ਹਾਂ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਤੋਂ ਮੇਰੀ ਇੱਛਾ ਸੀ ਕਿ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋਵਾ ਤੇ ਅੱਜ ਮੇਰਾ ਇਹ ਸੁਪਨਾ ਪੂਰਾ ਹੋਇਆ ਹੈ। ਮੈਂ ਗੁਰੂ ਸਾਹਿਬ ਦਾ ਹਿਰਦੇ ਤੋਂ ਧੰਨਵਾਦ ਕਰਦਾ ਹਾਂ।
ਸਾਬਕਾ ਰਾਸ਼ਟਰਪਤੀ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਸਿਰਫ਼ ਸਿੱਖ ਧਰਮ ਨਹੀਂ ਸਗੋਂ ਸਾਰੇ ਧਰਮਾਂ ਦੇ ਲੋਕਾਂ ਲਈ ਪਵਿੱਤਰ ਅਤੇ ਆਦਰਸ਼ ਸਥਾਨ ਹੈ, ਜਿਥੇ ਹਰ ਕੋਈ ਸ਼ਰਧਾ ਨਾਲ ਮੱਥਾ ਟੇਕਣ ਲਈ ਆਉਂਦਾ ਹੈ। ਉਨ੍ਹਾਂ ਨੇ ਉਮੀਦ ਜਤਾਈ ਕਿ ਇਸ ਪਵਿੱਤਰ ਸਥਾਨ ਤੋਂ ਮਿਲਣ ਵਾਲੀ ਪ੍ਰੇਰਣਾ ਨਾਲ ਦੇਸ਼ ਦੇ ਲੋਕਾਂ ਵਿੱਚ ਭਾਈਚਾਰਾ, ਏਕਤਾ ਅਤੇ ਸਮਰਸਤਾ ਹੋਰ ਮਜ਼ਬੂਤ ਹੋਵੇਗੀ। ਰਾਮ ਨਾਥ ਕੋਵਿੰਦ ਨੇ ਇਹ ਵੀ ਦੱਸਿਆ ਕਿ ਦਰਬਾਰ ਸਾਹਿਬ ਦੇ ਦਰਸ਼ਨਾਂ ਤੋਂ ਬਾਅਦ ਉਹ ਦੁਰਗਿਆਨਾ ਮੰਦਰ ਵਿੱਚ ਵੀ ਦਰਸ਼ਨ ਕਰਨ ਜਾਣਗੇ। ਅੰਤ ਵਿੱਚ ਉਨ੍ਹਾਂ ਨੇ ਕਿਹਾ ਕਿ ਗੁਰੂ ਘਰ ਵਿੱਚ ਉਨ੍ਹਾਂ ਨੇ ਦੇਸ਼ ਅਤੇ ਦੁਨਿਆ ਵਿੱਚ ਅਮਨ-ਚੈਨ, ਭਰਾਤਰੀਭਾਵ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!