देश

ਗੋਲੀਆਂ ਦੇ ਨਾਲ ਦਹਿਲਿਆ ਅਬੋਹਰ

ਪੇਸ਼ੀ 'ਤੇ ਆਏ ਨੌਜਵਾਨ ਦਾ ਹੋਇਆ ਕਤਲ

ਅਬੋਹਰ ਤੋਂ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਕੋਰਟ ਕੰਪਲੈਕਸ ਦੀ ਪਾਰਕਿੰਗ ਵਿੱਚ ਵੀਰਵਾਰ ਯਾਨੀਕਿ ਅੱਜ ਸਵੇਰੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਫਾਇਰਿੰਗ ਵਿੱਚ ਆਕਾਸ਼ ਉਰਫ਼ ਗੋਲੂ ਪੰਡਿਤ ਨਾਮਕ ਨੌਜਵਾਨ ਦੀ ਮੌਤ ਹੋ ਗਈ। ਗੋਲੀ ਦੀ ਆਵਾਜ਼ ਨਾਲ ਮੌਕੇ ‘ਤੇ ਹੜਕੰਪ ਮਚ ਗਿਆ। ਜਾਣਕਾਰੀ ਮਿਲਦੇ ਹੀ ਪੁਲਿਸ ਫੌਰੀ ਤੌਰ ‘ਤੇ ਤਹਿਸੀਲ ਪਰਿਸਰ ‘ਚ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ।

ਮਿਲੀ ਜਾਣਕਾਰੀ ਮੁਤਾਬਕ ਆਕਾਸ਼ ਆਪਣੇ ਦੋ ਸਾਥੀਆਂ ਦੇ ਨਾਲ ਅਦਾਲਤ ਵਿੱਚ ਪੇਸ਼ੀ ਲਈ ਆਇਆ ਹੋਇਆ ਸੀ। ਇਸ ਦੌਰਾਨ ਦੋ ਹਮਲਾਵਰਾਂ ਨੇ ਅਚਾਨਕ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਕਈ ਰਾਊਂਡ ਫਾਇਰਿੰਗ ਹੋਈ ਅਤੇ ਆਕਾਸ਼ ਨੂੰ ਤਿੰਨ ਤੋਂ ਚਾਰ ਗੋਲੀਆਂ ਲੱਗੀਆਂ। ਜ਼ਖਮੀ ਹਾਲਤ ਵਿੱਚ ਉਸਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਐੱਸ.ਐੱਸ.ਪੀ. ਗੁਰਮੀਤ ਸਿੰਘ, ਐੱਸ.ਪੀ. (ਡੀ) ਸਮੇਤ ਭਾਰੀ ਪੁਲਿਸ ਫੋਰਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਐੱਸ.ਐੱਸ.ਪੀ. ਨੇ ਸ਼ੁਰੂਆਤੀ ਜਾਂਚ ਦੇ ਆਧਾਰ ‘ਤੇ ਇਸ ਨੂੰ ਗੈਂਗਵਾਰ ਦੱਸਿਆ। ਉਨ੍ਹਾਂ ਨੇ ਕਿਹਾ ਕਿ ਮ੍ਰਿਤਕ ਅਤੇ ਹਮਲਾਵਰ ਦੋਹਾਂ ਪੱਖਾਂ ਖਿਲਾਫ ਪਹਿਲਾਂ ਹੀ ਕਈ ਅਪਰਾਧਿਕ ਮਾਮਲੇ ਦਰਜ ਹਨ ਅਤੇ ਇਹ ਹਮਲਾ ਇੱਕ ਪੁਰਾਣੀ ਰੰਜਿਸ਼ ਦਾ ਨਤੀਜਾ ਲੱਗਦਾ ਹੈ।

ਐੱਸ.ਐੱਸ.ਪੀ. ਗੁਰਮੀਤ ਸਿੰਘ ਨੇ ਦਾਅਵਾ ਕੀਤਾ ਕਿ ਹਮਲਾਵਰਾਂ ਦੀ ਪਹਿਚਾਣ ਕਰ ਲਈ ਗਈ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੁਲਿਸ ਸਥਿਤੀ ‘ਤੇ ਪੂਰੀ ਨਿਗਰਾਨੀ ਕਰ ਰਹੀ ਹੈ ਅਤੇ ਕਿਸੇ ਵੀ ਕਿਸਮ ਦਾ ਤਣਾਅ ਫੈਲਣ ਨਹੀਂ ਦਿੱਤਾ ਜਾਵੇਗਾ। ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਨੇ ਤਹਿਸੀਲ ਪਰਿਸਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਵਧਾ ਦਿੱਤੀ ਹੈ। ਜਾਂਚ ਜਾਰੀ ਕਰ ਦਿੱਤੀ ਗਈ ਅਤੇ ਕੋਰਟ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੇ CCTV ਫੁਟੇਜ਼ ਖੰਗਾਲੇ ਜਾ ਰਹੇ ਹਨ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!