
ਪੰਜਾਬ ਵਿੱਚ 14 ਦਸੰਬਰ ਨੂੰ ਡਰਾਈ ਡੇਅ ਐਲਾਨਿਆ ਗਿਆ ਹੈ। ਇਸ ਦਿਨ ਸ਼ਰਾਬ ਦੀਆਂ ਦੁਕਾਨਾਂ ਨਹੀਂ ਖੋਲ੍ਹੀਆਂ ਜਾਣਗੀਆਂ। ਇਹ ਹੁਕਮ ਪੰਜਾਬ ਆਬਕਾਰੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜਾਰੀ ਕੀਤਾ ਹੈ।
ਪੰਜਾਬ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸੂਬੇ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਪਿੰਡਾਂ ਵਿੱਚ 14 ਦਸੰਬਰ ਨੂੰ ਰਾਤ 12 ਵਜੇ ਤੋਂ 15 ਦਸੰਬਰ ਨੂੰ ਸਵੇਰੇ 10 ਵਜੇ ਤੱਕ ਚੋਣ ਦਿਵਸ ਮਨਾਇਆ ਜਾਵੇਗਾ। ਇਸ ਦੌਰਾਨ ਸੂਬੇ ਵਿੱਚ ਡਰਾਈ ਡੇਅ ਐਲਾਨਿਆ ਗਿਆ ਹੈ। ਇਹ ਹੁਕਮ ਪੂਰੇ ਪੰਜਾਬ ਵਿੱਚ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।
EDITED BY- HARLEEN KAUR


