देश

ਦਿੱਲੀ-NCR ਸਮੇਤ ਪੰਜਾਬ, ਯੂਪੀ ‘ਚ ਸੰਘਣੇ ਕੋਹਰੇ ਦਾ ਔਰੇਂਜ ਅਲਰਟ

ਉੱਤਰ ਅਤੇ ਮੱਧ ਭਾਰਤ ਦੇ ਵੱਡੇ ਹਿੱਸੇ ਵਿੱਚ ਕੜਾਕੇ ਦੀ ਠੰਡ ਅਤੇ ਸੰਘਣੇ ਕੋਹਰੇ ਦਾ ਪ੍ਰਭਾਵ ਜਾਰੀ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਅਤੇ ਵੱਖ-ਵੱਖ ਖੇਤਰੀ ਕੇਂਦਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਦਿੱਲੀ ਅਤੇ ਯੂਪੀ ਵਿੱਚ ਸ਼ੀਤ ਲਹਿਰ ਚੱਲੇਗੀ, ਜਦਕਿ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਅਤੇ ਮੈਦਾਨੀ ਖੇਤਰਾਂ ਵਿੱਚ ਠੰਡੀ ਹਵਾਵਾਂ ਕਾਰਨ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ। ਆਉਣ ਵਾਲੇ 48 ਘੰਟਿਆਂ ਵਿੱਚ ਉੱਤਰ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਠੰਡ ਹੋਰ ਵਧਣ ਦੀ ਸੰਭਾਵਨਾ ਹੈ, ਕਿਉਂਕਿ ਪਹਾੜਾਂ ਵੱਲੋਂ ਆ ਰਹੀਆਂ ਹਵਾਵਾਂ ਸਰਗਰਮ ਰਹਿਣਗੀਆਂ।

ਰਾਜਧਾਨੀ ਦਿੱਲੀ ਅਤੇ ਨੇੜਲੇ ਇਲਾਕਿਆਂ (ਨੋਇਡਾ, ਗੁਰੂਗ੍ਰਾਮ, ਗਾਜ਼ੀਆਬਾਦ) ਵਿੱਚ ਸਵੇਰ ਦੀ ਸ਼ੁਰੂਆਤ ਦਰਮਿਆਨੇ ਤੋਂ ਸੰਘਣੇ ਕੋਹਰੇ ਨਾਲ ਹੋਈ।
ਤਾਪਮਾਨ: ਘੱਟੋ-ਘੱਟ ਤਾਪਮਾਨ 8°C ਤੋਂ 10°C ਦਰਮਿਆਨ ਰਹਿਣ ਦਾ ਅਨੁਮਾਨ ਹੈ।
ਅਲਰਟ: ਹਵਾਈ ਅਤੇ ਰੇਲ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਯਾਤਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਰਵਾਨਗੀ ਤੋਂ ਪਹਿਲਾਂ ਇੰਡੀਗੋ ਜਾਂ ਸੰਬੰਧਿਤ ਏਅਰਲਾਈਨ ਦੀ ਸਥਿਤੀ ਚੈੱਕ ਕਰ ਲੈਣ।

ਪੰਜਾਬ: 18 ਦਸੰਬਰ ਦੀ ਰਾਤ ਤੋਂ ਵੈਸਟਨ ਡਿਸਟਰਬਨ ਸਰਗਰਮ ਹੋਣ ਕਾਰਨ ਅੰਮ੍ਰਿਤਸਰ ਅਤੇ ਪਠਾਨਕੋਟ ਦੇ ਆਲੇ-ਦੁਆਲੇ ਹਲਕੀ ਬੂੰਦਾਬਾਂਦੀ ਹੋ ਸਕਦੀ ਹੈ, ਜਿਸ ਨਾਲ ਠੰਡ ਹੋਰ ਵੱਧਣ ਦੀ ਸੰਭਾਵਨਾ ਹੈ।

ਸਿਹਤ: ਲਗਾਤਾਰ ਘਟਦੇ ਤਾਪਮਾਨ ਕਾਰਨ ਦਿਲ ਦੇ ਮਰੀਜ਼ਾਂ ਅਤੇ ਸਾਹ ਦੇ ਮਰੀਜ਼ਾਂ ਨੂੰ ਸਵੇਰੇ ਦੀ ਸੈਰ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।

 

EDITED BY- HARLEEN KAUR

 

Related Articles

Leave a Reply

Your email address will not be published. Required fields are marked *

Back to top button
error: Content is protected !!