टॉप न्यूज़

ਪੰਜਾਬ ਤੋਂ ਮੰਦਭਾਗੀ ਖਬਰ ਆਈ ਸਾਹਮਣੇ

ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ

ਪੰਜਾਬ ਦੇ ਇੱਕ ਹੋਰ ਮਸ਼ਹੂਰ ਬਾਡੀ ਬਿਲਡਰ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਸਾਹਮਣੇ ਆਈ ਹੈ। ਨੌਜਵਾਨ ਬਾਡੀ ਬਿਲਡਰ ਸੁਖਵੀਰ ਸਿੰਘ ਲੁਧਿਆਣਾ ਦਾ ਰਹਿਣ ਵਾਲਾ ਸੀ, ਜਿਸ ਦੀ ਲਿਫਟਿੰਗ ਪ੍ਰਤੀਯੋਗਤਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਬਲਾਚੌਰ ਦਾ ਰਹਿਣ ਵਾਲਾ ਇਹ ਨੌਜਵਾਨ ਦੀ ਉਮਰ 28 ਸਾਲ ਸੀ ਅਤੇ ਇੱਕ ਜ਼ਿੰਮ ਵੀ ਚਲਾਉਂਦਾ ਸੀ।

ਦੱਸ ਦੇਈਏ ਕਿ ਸੁਖਵੀਰ ਸਿੰਘ ਨੇ ਲੁਧਿਆਣਾ ਵਿਖੇ ਇੱਕ ਪ੍ਰਤੀਯੋਗਤਾ ਵਿੱਚ ਹਿੱਸਾ ਲਿਆ ਸੀ, ਜਿਸ ਦੌਰਾਨ ਉਸ ਨੇ ਪਹਿਲਾਂ 150 ਕਿੱਲੋਗ੍ਰਾਮ ਬੈਂਚ ਪ੍ਰੈਸ ਤੋਂ ਬਾਅਦ 350 ਕਿੱਲੋਗ੍ਰਾਮ ਦਾ ਡੈਡਲਿਫ਼ਟ ਮੁਕਾਬਲਾ ਵੀ ਜਿੱਤਿਆ। ਪਰੰਤੂ ਇਸ ਤੋਂ ਤੁਰੰਤ ਬਾਅਦ ਉਸ ਨੂੰ ਛਾਤੀ ਵਿੱਚ ਤੇਜ਼ ਦਰਦ ਮਹਿਸੂਸ ਹੋਇਆ। ਦਰਦ ਜ਼ਿਆਦਾ ਹੋਣ ਕਾਰਨ ਉਹ ਆਪਣੀ ਕਾਰ ਵਿੱਚ ਆਰਾਮ ਕਰਨ ਲਈ ਬੈਠਣ ਲੱਗਿਆ ਤਾਂ ਡਿੱਗ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਉਸ ਨੂੰ ਤੁਰੰਤ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰਾਰ ਦਿੱਤਾ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਭਾਰਤ ਦੇ ਮਸ਼ਹੂਰ ਬਾਡੀ ਬਿਲਡਰ ਅਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ ਦਾ ਵੀ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ। ਜਲੰਧਰ ਦੇ ਰਹਿਣ ਵਾਲੇ ਘੁੰਮਣ 53 ਸਾਲ ਦੇ ਸਨ, ਜਿਨ੍ਹਾਂ ਦਾ ਅੰਮ੍ਰਿਤਸਰ ‘ਚ ਮੋਢੇ ਦੇ ਇਲਾਜ ਹੋਇਆ ਸੀ। ਉਹ ਇੱਕ ਪੇਸ਼ੇਵਰ ਬਾਡੀ ਬਿਲਡਰ ਅਤੇ ਅਦਾਕਾਰ ਸੀ। ਘੁੰਮਣ ਨੇ ਟਾਈਗਰ 3 ਵਿੱਚ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਨਾਲ ਕੰਮ ਕੀਤਾ ਸੀ। ਉਹ ਮਿਸਟਰ ਇੰਡੀਆ ਜੇਤੂ ਵੀ ਸੀ।

EDITED BY- HARLEEN KAUR

 

Related Articles

Leave a Reply

Your email address will not be published. Required fields are marked *

Back to top button
error: Content is protected !!