टॉप न्यूज़

ਘਰ ‘ਚ ਵੜ ਕੇ ਸੀਨੀਅਰ ਕਾਂਗਰਸੀ ਆਗੂ ‘ਤੇ ਚਲਾਈਆਂ ਗੋਲੀਆਂ

ਇਲਾਕੇ 'ਚ ਮੱਚੀ ਦਹਿਸ਼ਤ

ਮੋਗਾ ਨਗਰ-ਨਿਗਮ ਦੇ ਤਿੰਨ ਵਾਰ ਕੌਂਸਲਰ ਰਹਿ ਚੁੱਕੇ ਸੀਨੀਅਰ ਕਾਂਗਰਸੀ ਆਗੂ ਨਰਿੰਦਰਪਾਲ ਸਿੰਘ ਸਿੱਧੂ ‘ਤੇ ਅਣਪਛਾਤੇ ਹਮਲਾਵਰਾਂ ਨੇ ਘਰ ਵਿਚ ਵੜ ਕੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਰਕੇ ਗੰਭੀਰ ਜ਼ਖਮੀ ਹੋਏ ਨਰਿੰਦਰਪਾਲ ਸਿੱਧੂ ਨੂੰ ਮੋਗਾ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਚਿੰਤਾਜਨਕ ਦੱਸੀ ਜਾ ਰਹੀ ਹੈ।

ਉੱਥੇ ਹੀ ਮੋਗਾ ਹਲਕੇ ਦੇ ਸੀਨੀਅਰ ਨੌਜਵਾਨ ਕਾਂਗਰਸੀ ਆਗੂ ਧਰਮਪਾਲ ਸਿੰਘ ਨਿਹਾਲ ਸਿੰਘ ਵਾਲਾ ਨੇ ਇਸ ਮਾਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 6 ਮਹੀਨਿਆਂ ਤੋਂ ਪੁਲਿਸ ਪ੍ਰਸ਼ਾਸਨ ਤੋਂ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕਰ ਰਹੇ ਸੀ ਪਰ ਕਿਸੇ ਨੇ ਗੱਲ ਨਹੀਂ ਸੁਣੀ। ਉਨ੍ਹਾਂ ਕਿਹਾ ਇਨਸਾਫ਼ ਨਾ ਮਿਲਿਆ ਤਾਂ ਸੰਘਰਸ਼ ਕੀਤਾ ਜਾਵੇਗਾ।

EDITED BY- HARLEEN KAUR

 

Related Articles

Leave a Reply

Your email address will not be published. Required fields are marked *

Back to top button
error: Content is protected !!