टॉप न्यूज़

ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ

ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ

ਫ਼ਿਰੋਜ਼ਪੁਰ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ 8 ਸਾਲ ਦੇ ਬੱਚੇ ਦੀ ਅਚਾਨਕ ਹਾਰਟ ਅਟੈਕ ਆਉਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ 8 ਸਾਲ ਦਾ ਮਨਪ੍ਰੀਤ ਸ਼ਰਮਾ ਫ਼ਿਰੋਜ਼ਪੁਰ ਦੇ ਆਰਐਸਡੀ ਰਾਜਰਤਨ ਪਬਲਿਕ ਸਕੂਲ ਵਿੱਚ ਕਲਾਸ ਦੂਜੀ ਦਾ ਵਿਦਿਆਰਥੀ ਸੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਬੱਚਾ ਪਤੰਗ ਉਡਾ ਰਿਹਾ ਸੀ ਤਾਂ ਅਚਾਨਕ ਉਹ ਘਬਰਾ ਗਿਆ ਅਤੇ ਉਸ ਨੇ ਘਰਵਾਲਿਆਂ ਨੂੰ ਦੱਸਿਆ ਕਿ ਉਸ ਨੂੰ ਬਹੁਤ ਘਬਰਾਹਟ ਅਤੇ ਦਰਦ ਮਹਿਸੂਸ ਹੋ ਰਿਹਾ ਹੈ।

ਇਸ ਤੋਂ ਬਾਅਦ ਬੱਚੇ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਮੌਤ ਦਾ ਕਾਰਨ ਅਚਾਨਕ ਹਾਰਟ ਅਟੈਕ ਆਉਣਾ ਮੰਨਿਆ ਜਾ ਰਿਹਾ ਹੈ। ਇਸ ਦੁਖਦਾਈ ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਬੱਚੇ ਦੀ ਅਚਾਨਕ ਮੌਤ ਦੀ ਪੁਸ਼ਟੀ ਕਰਦਿਆਂ ਆਰਐਸਡੀ ਰਾਜਰਤਨ ਪਬਲਿਕ ਸਕੂਲ ਦੇ ਡਾਇਰੈਕਟਰ ਪ੍ਰੋਫੈਸਰ ਐਸ.ਪੀ. ਆਨੰਦ ਨੇ ਕਿਹਾ ਕਿ ਇਹ ਬੱਚਾ ਪੜ੍ਹਾਈ ਵਿੱਚ ਬਹੁਤ ਹੁਸ਼ਿਆਰ ਸੀ ਅਤੇ ਉਸ ਦੀ ਅਚਾਨਕ ਮੌਤ ਕਾਰਨ ਸਕੂਲ ਅਤੇ ਪੂਰੇ ਫ਼ਿਰੋਜ਼ਪੁਰ ਸ਼ਹਿਰ ਵਿੱਚ ਸੋਗ ਦਾ ਮਾਹੌਲ ਹੈ। ਉਹ ਖੁਦ ਵੀ ਇਸ ਖ਼ਬਰ ਤੋਂ ਬਹੁਤ ਦੁਖੀ ਹਨ। ਉਨ੍ਹਾਂ ਕਿਹਾ ਕਿ ਇਸ ਦੁਖਦਾਈ ਘੜੀ ਵਿੱਚ ਪੂਰਾ ਸਕੂਲ ਅਤੇ ਸਕੂਲ ਮੈਨੇਜਮੈਂਟ ਪਰਿਵਾਰ ਦੇ ਨਾਲ ਖੜਾ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!