टॉप न्यूज़
ਸੰਤ ਨਿਰੰਕਾਰੀ ਮਿਸ਼ਨ ਦੇ ਮੁਖੀ ਦੀ ਗੱਡੀ ਨਾਲ ਹਾਦਸਾ
ਸੰਤ ਨਿਰੰਕਾਰੀ ਮਿਸ਼ਨ ਦੇ ਮੁਖੀ ਮਾਤਾ ਸੁਦੀਕਸ਼ਾ ਮਹਾਰਾਜ ਦੀ ਗੱਡੀ ਨਾਲ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਹਾਲਾਂਕਿ ਇਹ ਘਟਨਾ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ NH44 ’ਤੇ ਮੁਰਥਲ ਨੇੜੇ ਵਾਪਰੀ, ਜਿੱਥੇ ਇਕ ਸਕਾਰਪੀਓ ਗੱਡੀ ਨੇ ਮਾਤਾ ਸੁਦੀਕਸ਼ਾ ਮਹਾਰਾਜ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ।
ਟੱਕਰ ਮਾਰਨ ਤੋਂ ਬਾਅਦ ਸਕਾਰਪੀਓ ਦਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਹਾਦਸਾ ਕਾਫ਼ੀ ਗੰਭੀਰ ਹੋ ਸਕਦਾ ਸੀ ਪਰ ਖੁਸ਼ਕਿਸਮਤੀ ਨਾਲ ਮਾਤਾ ਸੁਦੀਕਸ਼ਾ ਮਹਾਰਾਜ ਪੂਰੀ ਤਰ੍ਹਾਂ ਸਹੀ-ਸਲਾਮਤ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਫਰਾਰ ਚਾਲਕ ਦੀ ਤਲਾਸ਼ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਹਾਦਸੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਇਸ ਹਾਦਸੇ ਤੋਂ ਬਾਅਦ ਸੰਤ ਨਿਰੰਕਾਰੀ ਸੰਗਤ ਵਿਚ ਚਿੰਤਾ ਦਾ ਮਾਹੌਲ ਬਣ ਗਿਆ ਸੀ, ਪਰ ਮਾਤਾ ਸੁਦੀਕਸ਼ਾ ਮਹਾਰਾਜ ਦੇ ਸੁਰੱਖਿਅਤ ਹੋਣ ਦੀ ਖ਼ਬਰ ਨਾਲ ਸੰਗਤ ਨੇ ਰਾਹਤ ਦੀ ਸਾਹ ਲਿਆ।
EDITED BY- HARLEEN KAUR




