टॉप न्यूज़

ਪੰਜਾਬ ਦੇ ਸਿਆਸੀ ਜਗਤ ‘ਚ ਮੱਚਿਆ ਹਾਹਾਕਾਰ

'ਆਪ' ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫਾ

ਪੰਜਾਬ ਦੇ ਸਿਆਸੀ ਜਗਤ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਪੰਜਾਬ ਵਿੱਚ ਇੱਕ ਵੱਡੀ ਰਾਜਨੀਤਿਕ ਖ਼ਬਰ ਦੇ ਸਾਹਮਣੇ ਆਉਂਦਿਆਂ ਹੀ ਹਾਹਾਕਾਰ ਮੱਚ ਗਿਆ ਹੈ। ਆਮ ਆਦਮੀ ਪਾਰਟੀ (AAP) ਦੇ ਹਲਕਾ ਇੰਚਾਰਜ ਅਤੇ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਸੀਨੀਅਰ ਨੇਤਾ ਹਰਮਿੰਦਰ ਸਿੰਘ ਸੰਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸੰਧੂ ਅੱਜ ਕਿਸੇ ਹੋਰ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਅਨੁਸਾਰ, ਹਰਮਿੰਦਰ ਸਿੰਘ ਸੰਧੂ ਅੱਜ ਸ਼ਾਮ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਰਾਜਨੀਤਿਕ ਘਟਨਾਕ੍ਰਮ ਨੂੰ ਖੇਤਰੀ ਰਾਜਨੀਤਿਕ ਦ੍ਰਿਸ਼ਟੀਕੋਣ ਤੋਂ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!