ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਅੱਜ ਸਵੇਰ ਤੋਂ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜੀ ਹਾਂ ਪਹਿਲਾਂ ਫਿਰੋਜ਼ਪੁਰ ਦੀ ਜ਼ਿਲ੍ਹਾ ਕੋਰਟ ਨੂੰ ਬੰਬ ਦੇ ਨਾਲ ਉਡਾਉਣ ਦੀ ਧਮਕੀ ਮਿਲੀ। ਹਲੇ ਉੱਤੇ ਜਾਂਚ ਚੱਲ ਹੀ ਰਹੀ ਹੈ, ਇੱਧਰ ਨਾਲ ਹੀ ਮੋਗਾ ਕੋਰਟ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਮੇਲ ਆਈ ਹੈ। ਜਿਸ ਤੋਂ ਬਾਅਦ ਤੁਰੰਤ ਪੁਲਿਸ ਵੱਲੋਂ ਜਾਂਚ ਕਰਦੇ ਹੋਏ ਆਮ ਜਨਤਾ, ਵਕੀਲ ਅਤੇ ਕੋਰਟ ਦੇ ਸਟਾਫ ਮੈਂਬਰ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਪੁਲਿਸ ਵੱਲੋਂ ਕੋਰਟ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ।
ਪੰਜਾਬ ਦੇ ਫ਼ਿਰੋਜ਼ਪੁਰ ਅਤੇ ਮੋਗਾ ਵਿੱਚ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਕਾਰਨ ਉੱਥੇ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਪੁਲਿਸ ਸੂਤਰਾਂ ਮੁਤਾਬਕ ਇਹ ਧਮਕੀ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਈਮੇਲ ‘ਤੇ ਆਈ ਹੈ, ਜਿਸ ਤੋਂ ਬਾਅਦ ਕੋਰਟ ਕੰਪਲੈਕਸ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ। ਹਾਲਾਂਕਿ ਇਹ ਮੇਲ ਕਿੱਥੋਂ ਆਈ, ਕਿਸ ਨੇ ਭੇਜੀ ਅਤੇ ਇਸ ਵਿੱਚ ਕੀ ਲਿਖਿਆ ਹੈ, ਇਸ ਬਾਰੇ ਕੋਈ ਵੀ ਅਧਿਕਾਰੀ ਕੁਝ ਕਹਿਣ ਨੂੰ ਤਿਆਰ ਨਹੀਂ ਹੈ।
EDITED BY- HARLEEN KAUR



