टॉप न्यूज़
ਸਸਪੈਂਡ ਹੋਈ ਤਰਨ ਤਾਰਨ ਦੀ SSP ਰਵਜੋਤ ਕੌਰ ਹੋਈ ਬਹਾਲ

ਚੋਣ ਕਮਿਸ਼ਨ ਨੇ ਤਰਨਤਾਰਨ ਦੀ ਐਸਐਸਪੀ ਰਵਜੋਤ ਕੌਰ ਗਰੇਵਾਲ ਨੂੰ ਬਹਾਲ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਕਿ ਮੁਅੱਤਲੀ ਹਟਾਉਣ ਦਾ ਫੈਸਲਾ ਪਿਛਲੀ ਤਰੀਕ ਤੋਂ ਲਾਗੂ ਨਹੀਂ ਹੋਵੇਗਾ। ਇਸ ਤੋਂ ਇਲਾਵਾ ਡਾ. ਗਰੇਵਾਲ ਵਿਰੁੱਧ ਚੱਲ ਰਹੀ ਵਿਭਾਗੀ ਜਾਂਚ ਬਾਰੇ ਅੰਤਿਮ ਫੈਸਲਾ ਚੋਣ ਕਮਿਸ਼ਨ ਦੀ ਪ੍ਰਵਾਨਗੀ ਨਾਲ ਹੀ ਲਿਆ ਜਾਵੇਗਾ।
ਦੱਸਣਯੋਗ ਹੈ ਕਿ ਤਰਨਤਾਰਨ ਉਪ ਚੋਣ ਲਈ ਵੋਟਾਂ ਤੋਂ ਸਿਰਫ਼ ਤਿੰਨ ਦਿਨ ਪਹਿਲਾਂ ਚੋਣ ਕਮਿਸ਼ਨ (ECI) ਨੇ ਰਵਜੋਤ ਕੌਰ ਗਰੇਵਾਲ ਨੂੰ ਉਪ ਚੋਣ ਵਿੱਚ ਦਖਲਅੰਦਾਜ਼ੀ ਅਤੇ ਪੱਖਪਾਤ ਦੇ ਦੋਸ਼ਾਂ ਵਿੱਚ ਮੁਅੱਤਲ ਕਰ ਦਿੱਤਾ ਸੀ।
ਇਹ ਕਾਰਵਾਈ ਉਨ੍ਹਾਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਸੀ। ਉਨ੍ਹਾਂ ‘ਤੇ ਅਕਾਲੀ ਵਰਕਰਾਂ ਵਿਰੁੱਧ ਝੂਠੀਆਂ FIRs ਦਰਜ ਕਰਕੇ ਅਤੇ ‘AAP’ ਦੇ ਹੱਕ ਵਿੱਚ ਕੰਮ ਕਰਕੇ ਮੁਹਿੰਮ ਨੂੰ ਰੋਕਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਸੀ।
EDITED BY- HARLEEN KAUR




