
ਦਿੱਲੀ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੌਰਾਨ ਭਾਰੀ ਹੰਗਾਮਾ ਦੇਖਣ ਨੂੰ ਮਿਲਿਆ, ਜਿਸ ਕਾਰਨ ਆਮ ਆਦਮੀ ਪਾਰਟੀ (AAP) ਨੂੰ ਇਸਦੀ ਸਜ਼ਾ ਭੁਗਤਣੀ ਪਈ। ਦਰਅਸਲ, ਜ਼ੋਰਦਾਰ ਹੰਗਾਮੇ ਤੋਂ ਬਾਅਦ ਸਪੀਕਰ ਵਿਜੇਂਦਰ ਗੁਪਤਾ ਨੇ ਸਦਨ ਦੀ ਕਾਰਵਾਈ ‘ਚ ਲਗਾਤਾਰ ਵਿਘਨ ਪਾਉਣ ਅਤੇ ਮਰਿਆਦਾ ਦੀ ਉਲੰਘਣਾ ਕਰਨ ਦੇ ਦੋਸ਼ ‘ਚ ਆਮ ਆਦਮੀ ਪਾਰਟੀ ਦੇ 4 ਵਿਧਾਇਕਾਂ ਨੂੰ ਮੁਅੱਤਲ ਕਰ ਦਿੱਤਾ ਹੈ।
ਸਪੀਕਰ ਵੱਲੋਂ ਜਾਰੀ ਬਿਆਨ ਅਨੁਸਾਰ, ਵਿਧਾਇਕ ਸੋਮ ਦੱਤ, ਜਰਨੈਲ ਸਿੰਘ, ਸੰਜੀਵ ਝਾਅ ਅਤੇ ਕੁਲਦੀਪ ਕੁਮਾਰ ਨੂੰ ਸਰਦ ਰੁੱਤ ਸੈਸ਼ਨ ਦੀ ਬਾਕੀ ਮਿਆਦ ਲਈ ਸਦਨ ਤੋਂ ਮੁਅੱਤਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸੰਜੀਵ ਝਾਅ, ਜਰਨੈਲ ਸਿੰਘ ਅਤੇ ਕੁਲਦੀਪ ਕੁਮਾਰ ਨੂੰ ਤਿੰਨ ਦਿਨਾਂ ਲਈ ਮੁਅੱਤਲ ਕੀਤਾ ਗਿਆ ਸੀ, ਪਰ ਹੰਗਾਮਾ ਜਾਰੀ ਰਹਿਣ ਕਾਰਨ ਇਹ ਕਾਰਵਾਈ ਵਧਾ ਦਿੱਤੀ ਗਈ।
EDITED BY- HARLEEN KAUR



