टॉप न्यूज़
ਨਾਭਾ ਜੇਲ੍ਹ ‘ਚ ਬੰਦ ਅਕਾਲੀ ਲੀਡਰ ਬਿਕਰਮ ਮਜੀਠੀਆ ਦੀ ਜਾਨ ਨੂੰ ਖ਼ਤਰਾ
ਜਾਣੋ ਕਿਸਦੇ ਨਿਸ਼ਾਨੇ 'ਤੇ ਸੀਨੀਅਰ ਆਗੂ

ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਜੇਲ੍ਹ ਪ੍ਰਸ਼ਾਸਨ ਵਿੱਚ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਨਾਭਾ ਜੇਲ੍ਹ ‘ਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੂੰ ਖ਼ਤਰਾ ਹੋਣ ਦੀ ਖਬਰ ਨੇ ਹਾਹਾਕਾਰ ਮਚਾ ਦਿੱਤਾ ਹੈ। ਖੁਫੀਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਇੱਕ ਗੁਪਤ ਪੱਤਰ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ।
ਸੂਤਰਾਂ ਅਨੁਸਾਰ, ਇੱਕ ਕੇਂਦਰੀ ਏਜੰਸੀ ਤੋਂ ਮਿਲੀ ਗੁਪਤ ਜਾਣਕਾਰੀ ਤੋਂ ਬਾਅਦ ਪੰਜਾਬ ਪੁਲਿਸ ਦੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਇੰਟੈਲੀਜੈਂਸ) ਨੇ ਇੱਕ ਅਹਿਮ ਈ-ਮੇਲ ਜਾਰੀ ਕੀਤੀ ਹੈ। ਇਸ ਰਿਪੋਰਟ ਵਿੱਚ ਖੁਲਾਸਾ ਕੀਤਾ ਗਿਆ ਹੈ ਕਿ ਪਾਕਿਸਤਾਨ ਅਧਾਰਿਤ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (BKI) ਬਿਕਰਮ ਸਿੰਘ ਮਜੀਠੀਆ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਿਹਾ ਹੈ। ਦੱਸ ਦੇਈਏ ਕਿ ਮਜੀਠੀਆ ਇਸ ਵੇਲੇ ਪੰਜਾਬ ਦੀ ਨਾਭਾ ਜੇਲ੍ਹ ਵਿੱਚ ਬੰਦ ਹਨ।
EDITED BY- HARLEEN KAUR




