टॉप न्यूज़

ਪੰਜਾਬ ਦੇ CM ਮਾਨ ਨੂੰ ਨਹੀਂ ਮਿਲੀ ਵਿਦੇਸ਼ ਜਾਣ ਦੀ ਇਜਾਜ਼ਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਵਾਰ ਫਿਰ ਵਿਦੇਸ਼ ਦੌਰੇ ਲਈ ਮਨਜ਼ੂਰੀ ਨਹੀਂ ਮਿਲੀ। ਵਿਦੇਸ਼ ਮੰਤਰਾਲੇ (MEA) ਵੱਲੋਂ ਮੁੱਖ ਮੰਤਰੀ ਦੇ UK ਦੌਰੇ ਲਈ ਕਲੀਅਰੈਂਸ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ CM ਮਾਨ 25 ਮੈਂਬਰੀ ਵਫ਼ਦ ਨਾਲ UK ਅਤੇ ਇਜ਼ਰਾਈਲ ਜਾਣ ਵਾਲੇ ਸਨ।
ਇਸ ਦੌਰੇ ਦੌਰਾਨ ਮੁੱਖ ਮੰਤਰੀ ਨੇ ਵਿਦੇਸ਼ਾਂ ਵਿੱਚ ਵਸਦੇ ਉਦਯੋਗਪਤੀਆਂ ਨਾਲ ਮਿਲ ਕੇ ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਸੱਦਾ ਦੇਣਾ ਸੀ। ਪੰਜਾਬ ਸਰਕਾਰ ਵੱਲੋਂ ਮਾਰਚ ਮਹੀਨੇ ਇਨਵੈਸਟਰ ਸਮਿਟ ਵੀ ਕਰਵਾਈ ਜਾਣੀ ਹੈ, ਜਿਸ ਲਈ ਇਹ ਦੌਰਾ ਅਹਿਮ ਮੰਨਿਆ ਜਾ ਰਿਹਾ ਸੀ।
ਗੌਰਤਲਬ ਹੈ ਕਿ ਅਗਸਤ 2024 ਵਿੱਚ ਵੀ CM ਭਗਵੰਤ ਮਾਨ ਨੂੰ ਵਿਦੇਸ਼ ਜਾਣ ਦੀ ਪਰਮਿਸ਼ਨ ਨਹੀਂ ਮਿਲੀ ਸੀ। ਉਸ ਸਮੇਂ 2024 ਦੇ ਪੈਰਿਸ ਓਲੰਪਿਕ ਦੌਰਾਨ ਜਾਣ ਲਈ ਇਜਾਜ਼ਤ ਮੰਗੀ ਗਈ ਸੀ, ਪਰ MEA ਵੱਲੋਂ ਕਲੀਅਰੈਂਸ ਨਹੀਂ ਦਿੱਤੀ ਗਈ ਸੀ।
ਇਕ ਵਾਰ ਫਿਰ ਵਿਦੇਸ਼ ਦੌਰੇ ਦੀ ਮਨਜ਼ੂਰੀ ਨਾ ਮਿਲਣ ਨਾਲ ਪੰਜਾਬ ਸਰਕਾਰ ਦੀ ਵਿਦੇਸ਼ੀ ਨਿਵੇਸ਼ ਸੰਬੰਧੀ ਯੋਜਨਾਵਾਂ ’ਤੇ ਸਵਾਲ ਖੜੇ ਹੋ ਰਹੇ ਹਨ, ਜਦਕਿ ਸਰਕਾਰ ਵੱਲੋਂ ਇਨਵੈਸਟਰ ਸਮਿਟ ਦੀ ਤਿਆਰੀ ਜਾਰੀ ਦੱਸੀ ਜਾ ਰਹੀ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!