टॉप न्यूज़

ਪੰਜਾਬ ‘ਚ ਸ਼ੀਤ ਲਹਿਰ ਤੇ ਸੰਘਣੇ ਕੋਹਰੇ ਦਾ ਔਰੇਂਜ ਅਲਰਟ ਜਾਰੀ

16 ਜਨਵਰੀ ਤੋਂ ਬਦਲੇਗਾ ਮੌਸਮ

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਹਾਲੇ 2 ਦਿਨ ਹੋਰ ਸ਼ੀਤ ਲਹਿਰ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਮੁਤਾਬਕ ਅੱਜ (ਵੀਰਵਾਰ) ਪੰਜਾਬ ਵਿੱਚ ਸ਼ੀਤ ਲਹਿਰ ਅਤੇ ਸੰਘਣੇ ਕੋਹਰੇ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਅਤੇ ਘੱਟ ਤੋਂ ਘੱਟ ਤਾਪਮਾਨ ਵਿੱਚ ਹਲਕਾ ਜਿਹਾ ਵਾਧਾ ਦਰਜ ਕੀਤਾ ਗਿਆ ਹੈ, ਪਰ ਇਸ ਦੇ ਬਾਵਜੂਦ ਵੱਧ ਤੋਂ ਵੱਧ ਤਾਪਮਾਨ ਸਧਾਰਨ ਨਾਲੋਂ 6.3 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 3.2 ਡਿਗਰੀ ਘੱਟ ਦਰਜ ਹੋ ਰਿਹਾ ਹੈ।

ਬੁੱਧਵਾਰ ਨੂੰ ਬਠਿੰਡਾ ਅਤੇ ਫਰੀਦਕੋਟ ਵਿੱਚ ਸਭ ਤੋਂ ਘੱਟ 3.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ 16 ਤਾਰੀਖ ਤੋਂ ਪਹਾੜਾਂ ‘ਚ ਬਰਫ਼ਬਾਰੀ ਅਤੇ ਪੰਜਾਬ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਬਣ ਰਹੀ ਹੈ। ਇਸ ਤੋਂ ਇਲਾਵਾ, ਅਗਲੇ ਹਫ਼ਤੇ ਬਾਰਿਸ਼ ਨਾਲ ਗੜ੍ਹੇ ਪੈਣ ਦੀ ਵੀ ਸੰਭਾਵਨਾ ਜਤਾਈ ਗਈ ਹੈ।

ਮੌਸਮ ਵਿਭਾਗ ਮੁਤਾਬਕ ਅੱਜ ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐੱਸਏਐੱਸ ਨਗਰ (ਮੋਹਾਲੀ) ਅਤੇ ਮਾਲੇਰਕੋਟਲਾ ਵਿੱਚ ਸੰਘਣਾ ਕੋਹਰਾ ਪੈਣ ਦੀ ਸੰਭਾਵਨਾ ਹੈ।

ਉੱਥੇ ਹੀ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਮਾਨਸਾ ਦੇ ਕੁਝ ਇਲਾਕਿਆਂ ਵਿੱਚ ਵੀ ਸੰਘਣਾ ਕੋਹਰਾ ਪੈ ਸਕਦਾ ਹੈ। ਜਦਕਿ ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਕੋਲਡ ਡੇ ਰਹਿਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਲੁਧਿਆਣਾ ਵਿੱਚ ਸ਼ੀਤ ਲਹਿਰ ਚੱਲ ਸਕਦੀ ਹੈ। ਮੌਸਮ ਸੁੱਕਾ (ਡਰਾਈ) ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।

ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਮੁਤਾਬਕ 17 ਤਾਰੀਖ ਤੱਕ ਮੌਸਮ ਸੁੱਕਾ ਰਹੇਗਾ ਅਤੇ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ 18 ਤੋਂ 20 ਤਾਰੀਖ ਦਰਮਿਆਨ ਰਾਜ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਅਗਲੇ 5 ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ 3 ਤੋਂ 5 ਡਿਗਰੀ ਤੱਕ ਹੌਲੀ-ਹੌਲੀ ਵਧੇਗਾ, ਇਸ ਤੋਂ ਬਾਅਦ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!