ਪੰਜਾਬ ‘ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ

ਪੰਜਾਬ ਵਿੱਚ ਜਨਵਰੀ ਮਹੀਨੇ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਛੁੱਟੀਆਂ ਦੀ ਭਰਮਾਰ ਰਹੀ। ਹਾਲਾਂਕਿ 14 ਜਨਵਰੀ ਤੋਂ ਸਾਰੇ ਸਕੂਲ ਖੁੱਲ੍ਹ ਗਏ ਹਨ। ਇਸ ਵਿਚਾਲੇ ਹੁਣ ਵਿਦਿਆਰਥੀਆਂ ਲਈ ਖਾਸ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਮਾਲੇਰਕੋਟਲਾ ‘ਚ 17 ਜਨਵਰੀ ਦਿਨ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਦਰਅਸਲ, ਡਿਪਟੀ ਕਮਿਸ਼ਨਰ ਵਿਰਾਜ ਐੱਸ. ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਸੀ ਕਿ ਦੇਸ਼ ਦੀ ਆਜ਼ਾਦੀ ਖ਼ਾਤਰ ਸ਼ਹੀਦੀਆਂ ਪਾਉਣ ਵਾਲੇ 66 ਨਾਮਧਾਰੀ ਸਿੰਘਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਮਿਤੀ 17 ਜਨਵਰੀ ਨੂੰ ਕੂਕਾ ਸ਼ਹੀਦੀ ਦਿਵਸ ਨੂੰ ਬਤੌਰ ਰਾਜ ਪੱਧਰੀ ਸਮਾਗਮ ਮਨਾਇਆ ਜਾ ਰਿਹਾ ਹੈ। ਇਸ ਲਈ ਉਨ੍ਹਾਂ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਮਿਤੀ 17 ਜਨਵਰੀ ਦਿਨ ਸ਼ਨੀਵਾਰ ਨੂੰ ਜ਼ਿਲ੍ਹੇ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ, ਬੈਂਕਾਂ ਆਦਿ ‘ਚ ਛੁੱਟੀ ਦਾ ਐਲਾਨ ਕੀਤਾ, ਤਾਂ ਜੋ ਲੋਕ ਇਸ ਸਮਾਰੋਹ ‘ਚ ਹਿੱਸਾ ਲੈ ਸਕਣ।
ਉਨ੍ਹਾਂ ਕਿਹਾ ਕਿ ਇਹ ਹੁਕਮ ਵਿੱਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਨ੍ਹਾਂ ‘ਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ‘ਤੇ ਲਾਗੂ ਨਹੀਂ ਹੋਣਗੇ।
EDITED BY- HARLEEN KAUR


