टॉप न्यूज़

ਪੰਜਾਬ ਦੇ ਮਸ਼ਹੂਰ ਕਾਲਜ ’ਚ ਵੱਡੀ ਵਾਰਦਾਤ

ਮੁੰਡੇ ਨੇ ਕੁੜੀ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ

ਪੰਜਾਬ ਦੇ ਤਰਨਤਾਰਨ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਲਾਅ ਕਾਲਜ ਵਿੱਚ ਉਸ ਸਮੇਂ ਹਾਹਾਕਾਰ ਮੱਚ ਗਿਆ, ਜਦੋਂ ਗੋਲੀਆਂ ਦੀ ਗੂੰਜ ਨਾਲ ਕਾਲਜ ਦਹਿਲ ਗਿਆ। ਜਾਣਕਾਰੀ ਮੁਤਾਬਕ ਤਰਨਤਾਰਨ ਦੇ ਲਾਅ ਕਾਲਜ ‘ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇਕ ਨੌਜਵਾਨ ਵੱਲੋਂ ਕਾਲਜ ਅੰਦਰ ਦਾਖ਼ਲ ਹੋ ਕੇ ਇਕ ਵਿਦਿਆਰਥਣ ਨੂੰ ਗੋਲੀ ਮਾਰ ਦਿੱਤੀ ਗਈ। ਘਟਨਾ ਮਗਰੋਂ ਨੌਜਵਾਨ ਨੇ ਆਪਣੇ ਆਪ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਇਸ ਦਰਦਨਾਕ ਹਾਦਸੇ ‘ਚ ਦੋਹਾਂ ਦੀ ਮੌਤ ਹੋ ਗਈ।

ਮ੍ਰਿਤਕ ਵਿਦਿਆਰਥਣ ਦੀ ਪਛਾਣ ਨੌਸ਼ਹਿਰਾ ਪੰਨੂਆਂ ਦੀ ਰਹਿਣ ਵਾਲੀ ਸੰਦੀਪ ਕੌਰ ਵਜੋਂ ਹੋਈ ਹੈ, ਜੋ ਲਾਅ ਕਾਲਜ ਵਿੱਚ ਪੜ੍ਹਾਈ ਕਰ ਰਹੀ ਸੀ। ਜਦਕਿ ਨੌਜਵਾਨ ਦੀ ਪਛਾਣ ਪਿੰਡ ਮੱਲੀਆਂ ਦੇ ਰਹਿਣ ਵਾਲੇ ਪ੍ਰਿੰਸ ਰਾਜ ਸਿੰਘ ਵਜੋਂ ਕੀਤੀ ਗਈ ਹੈ। ਮੁੱਢਲੀ ਜਾਣਕਾਰੀ ਮੁਤਾਬਕ ਨੌਜਵਾਨ ਨੇ ਕਾਲਜ ਵਿੱਚ ਦਾਖ਼ਲ ਹੋ ਕੇ ਸੰਦੀਪ ਕੌਰ ਦੇ ਮੱਥੇ ’ਤੇ ਗੋਲੀ ਮਾਰੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਸਥਿਤੀ ਨੂੰ ਕਾਬੂ ਵਿੱਚ ਲਿਆ। ਪੁਲਿਸ ਵੱਲੋਂ ਘਟਨਾ ਸਥਾਨ ਤੋਂ ਲੋੜੀਂਦੇ ਸਬੂਤ ਇਕੱਠੇ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਘਟਨਾ ਨਾਲ ਕਾਲਜ ਵਿਦਿਆਰਥੀਆਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!